post

Jasbeer Singh

(Chief Editor)

ਧੰਨੁ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਚੰਗੀ....

post-img

ਮੇਖ : ਸਿਤਾਰਾ ਦੁਪਹਿਰ ਤਕ ਪੇਟ ਲਈ ਕਮਜ਼ੋਰ, ਵੈਸੇ ਵੀ ਹਰ ਮੋਰਚੇ ’ਤੇ ਸੁਚੇਤ ਰਹਿਣ ਦੀ ਲੋੜ ਹੈ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ। ਬ੍ਰਿਖ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਜਿਹੜਾ ਮਨ ਨੂੰ ਅਸ਼ਾਂਤ-ਡਿਸਟਰਬ-ਪ੍ਰੇਸ਼ਾਨ ਰੱਖਣ ਵਾਲਾ ਹੈ, ਸਫਰ ਵੀ ਟਾਲ ਦੇਣਾ ਬਿਹਤਰ ਰਹੇਗਾ। ਮਿਥੁਨ : ਸਿਤਾਰਾ ਦੁਪਹਿਰ ਤਕ ਅਹਿਤਿਆਤ ਵਾਲਾ, ਕੋਈ ਵੀ ਨਵਾਂ ਯਤਨ ਪ੍ਰੋਗਰਾਮ ਸ਼ੁਰੂ ਕਰਨ ਤੋਂ ਬਚੋ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ। ਕਰਕ : ਕਮਜ਼ੋਰ ਸਿਤਾਰੇ ਕਰ ਕੇ, ਜਿਥੇ ਜਨਰਲ ਹਾਲਾਤ ਵਿਪਰੀਤ ਬਣੇ ਰਹਿਣਗੇ, ਉਥੇ ਮਨ ਵੀ ਅਸ਼ਾਂਤ ਬਣਿਆ ਰਹੇਗਾ, ਮਨੋਬਲ ’ਚ ਟੁੱਟਣ ਬਣੀ ਰਹੇਗੀ। ਸਿੰਘ : ਸਿਤਾਰਾ ਦੁਪਹਿਰ ਤਕ ਕਮਜ਼ੋਰ, ਕਿਸੇ ਨਾ ਕਿਸੇ ਰੁਕਾਵਟ ਮੁਸ਼ਕਲ ਨਾਲ ਵਾਸਤਾ ਰਹਿ ਸਕਦਾ ਹੈ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ। ਕੰਨਿਆ : ਘਟੀਆ ਲੋਕਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਹੋਏ ਨਜ਼ਰ ਆਉਣਗੇ ਪਰ ਬਾਅਦ ’ਚ ਸਮਾਂ ਸਫਲਤਾ ਵਾਲਾ। ਤੁਲਾ : ਸਿਤਾਰਾ ਦੁਪਹਿਰ ਤਕ ਅਰਥ ਮੋਰਚੇ ਲਈ ਕਮਜ਼ੋਰ ਪਰ ਬਾਅਦ ’ਚ ਸਮਾਂ ਆਪ ਨੂੰ ਹਿੰਮਤੀ, ਉਤਸ਼ਾਹੀ ਬਣਾਏਗਾ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ। ਬ੍ਰਿਸ਼ਚਕ : ਦੁਪਹਿਰ ਤਕ ਮਨ ਅਸ਼ਾਂਤ ਪ੍ਰੇਸ਼ਾਨ ਰਹਿ ਸਕਦਾ ਹੈ ਪਰ ਬਾਅਦ ’ਚ ਸਮਾਂ ਕੰਮਕਾਜੀ ਕੰਮਾਂ ਲਈ ਬਿਹਤਰ ਬਣੇਗਾ। ਧੰਨੁ : ਸਿਤਾਰਾ ਦੁਪਹਿਰ ਤਕ ਨੁਕਸਾਨ ਵਾਲਾ, ਖਰਚ ਵੀ ਬਣੇ ਰਹਿਣਗੇ ਪਰ ਬਾਅਦ ’ਚ ਸਮਾਂ ਸਫਲਤਾ ਦੇਣ ਅਤੇ ਅਰਥ ਦਸ਼ਾ ਬਿਹਤਰ ਰੱਖਣ ਵਾਲਾ । ਮਕਰ : ਸਿਤਾਰਾ ਅਰਥ ਦਸ਼ਾ ਸੰਵਾਰਨ ਅਤੇ ਜਨਰਲ ਤੌਰ ’ਤੇ ਬਿਹਤਰ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਕੰਪਲੀਕੇਸ਼ਨਜ਼ ਵਧਣ ਦਾ ਡਰ। ਕੁੰਭ : ਸਿਤਾਰਾ ਦੁਪਹਿਰ ਤਕ ਕਿਸੇ ਨਾ ਕਿਸੇ ਸਰਕਾਰੀ ਸਮੱਸਿਆ ਨੂੰ ਉਲਝਿਆ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ’ਚ ਸਫਲਤਾ ਮਿਲੇਗੀ। ਮੀਨ : ਸਿਤਾਰਾ ਬਾਅਦ ਦੁਪਹਿਰ ਤਕ ਮਨ ਨੂੰ ਟੈਂਸ, ਪ੍ਰੇਸ਼ਾਨ ਰੱਖਣ ਵਾਲਾ ਪਰ ਬਾਅਦ ’ਚ ਕਿਸੇ ਸਰਕਾਰੀ ਕੰਮ ਲਈ ਆਪ ਦੇ ਯਤਨ ਚੰਗੀ ਰਿਟਰਨ ਦੇਣਗੇ।

Related Post

Instagram