ਕਿਹੜੀ ਰਾਸ਼ੀਆਂ ਵਾਲਿਆਂ ਨੂੰ ਸਿਹਤ ਦਾ ਖਾਸ ਖਿਆਲ ਰੱਖਣਾ ਪਵੇਗਾ .. ਰਾਸ਼ੀਫਲ ਦੇ ਅਨੁਸਾਰ 17 ਅਗਸਤ 2024, ਸ਼ਨੀਵਾਰ ਨੂੰ ਸਾਰੀਆਂ ਰਾਸ਼ੀਆਂ ਲਈ ਮਿਸ਼ਰਤ ਦਿਨ ਹੋਣ ਵਾਲਾ ਹੈ। ਅੱਜ ਕੁਝ ਲੋਕ ਪਰਿਵਾਰ ਦੇ ਨਾਲ ਘੁੰਮਣ ਦੀ ਯੋਜਨਾ ਬਣਾ ਸਕਦੇ ਹਨ, ਜਦਕਿ ਕੁਝ ਲੋਕ ਆਪਣੀ ਸਿਹਤ ਨੂੰ ਲੈ ਕੇ ਚਿੰਤਤ ਰਹਿਣਗੇ। ਆਓ ਜਾਣਦੇ ਹਾਂ ਨੌਕਰੀ, ਪ੍ਰੇਮ, ਵਿਆਹ, ਕਾਰੋਬਾਰ 'ਤੇ ਕਿਵੇਂ ਰਹੇਗੀ ਗ੍ਰਹਿ ਦਸ਼ਾ | ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ -ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ , ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ। ਬ੍ਰਿਖ : ਸ਼ਾਮ ਤੱਕ ਪੇਟ ਅਤੇ ਖਾਣ-ਪੀਣ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਕਿਸੇ ਦੀ ਜ਼ਮਾਨਤ ਜਾਂ ਜ਼ਿੰਮੇਵਾਰੀ ’ਚ ਫਸਣ ਤੋਂ ਵੀ ਬਚਣਾ ਚਾਹੀਦਾ ਹੈ। ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਦੀ ਕੋਸ਼ਿਸ਼ ਪਾਜ਼ੇਟਿਵ ਨਤੀਜਾ ਦੇਵੇਗੀ, ਨੇਕ ਕੰਮਾਂ ’ਚ ਧਿਆਨ , ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ। ਕਰਕ : ਸ਼ਾਮ ਤੱਕ ਕਿਉਂਕਿ ਆਪ ਦਾ ਕੋਈ ਵਿਰੋਧੀ ਆਪ ਨੂੰ ਕਿਸੇ ਝਮੇਲੇ ’ਚ ਫਸਾ ਸਕਦਾ ਹੈ, ਇਸ ਲਈ ਆਪਣੇ ਆਪ ਨੂੰ ਬਚਾਅ ਦੇ ਮੂਡ ’ਚ ਰੱਖੋੋ, ਪਰ ਮਗਰੋਂ ਸਮਾਂ ਬਿਹਤਰ। ਸਿੰਘ : ਸ਼ਾਮ ਤੱਕ ਜਨਰਲ ਸਿਤਾਰਾ ਸਟ੍ਰਾਂਗ, ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ -ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਕੋਈ ਸਕੀਮ ਵੀ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਵਾਲਾ। ਕੰਨਿਆ :ਯਤਨ ਕਰਨ ’ਤੇ ਪ੍ਰਾਪਰਟੀ ਨਾਲ ਜੁੜੀ ਆਪ ਦੀ ਕੋਈ ਕੋਸ਼ਿਸ਼ ਅੱਗੇ ਵਧ ਸਕਦੀ ਹੈ ਪਰ ਫੈਮਿਲੀ ਫ੍ਰੰਟ ’ਤੇ ਕੁਝ ਪ੍ਰੇਸ਼ਾਨੀ ਰਹਿਣ ਦਾ ਡਰ। ਤੁਲਾ : ਕੰਮਕਾਜੀ ਸਾਥੀ ਆਪ ਨਾਲ ਸਹਿਯੋਗ ਕਰਨਗੇ, ਤਾਲਮੇਲ ਰੱਖਣਗੇ ਅਤੇ ਜ਼ਰੂਰਤ ਦੇ ਹਰ ਮੌਕੇ ’ਤੇ ਨਾਲ ਖੜ੍ਹੇ ਨਜ਼ਰ ਆਉਣਗੇ। ਬ੍ਰਿਸ਼ਚਕ : ਸ਼ਾਮ ਤੱਕ ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਟੂਰਿੰਗ-ਪਲਾਨਿੰਗ ਵੀ ਲਾਭ ਦੇਵੇਗੀ ਫਿਰ ਬਾਅਦ ’ਚ ਜਨਰਲ ਹਾਲਾਤ ਅਨੁਕੂਲ ਚਲਣਗੇ। ਧੰਨੁ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ। ਮਕਰ : ਸ਼ਾਮ ਤੱਕ ਖਰਚਿਆਂ ਦਾ ਜ਼ੋਰ ਇਸ ਲਈ ਜਿਹੜੇ ਖਰਚ ਟਾਲ ਸਕੋ, ਉਨ੍ਹਾਂ ਨੂੰ ਟਾਲ ਦੇਣਾ ਚਾਹੀਦਾ, ਨੁਕਸਾਨ ਦਾ ਡਰ, ਸਫਰ ਵੀ ਨਾ ਕਰੋ ਪਰ ਬਾਅਦ ’ਚ ਸਮਾਂ ਸੁਧਰੇਗਾ। ਕੁੰਭ : ਟੀਚਿੰਗ, ਕੋਚਿੰਗ, ਮੈਡੀਸਨ, ਡਿਜ਼ਾਈਨਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ। ਮੀਨ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ, ਵੱਡੇ ਲੋਕ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਸ਼ਤਰੂ ਕਮਜ਼ੋਰ ਰਹਿਣਗੇ ਪਰ ਤਬੀਅਤ ’ਚ ਕੁਝ ਤੇਜ਼ੀ ਰਹਿ ਸਕਦੀ ਹੈ।
