post

Jasbeer Singh

(Chief Editor)

Latest update

ਬ੍ਰਿਸ਼ਚਕ ਰਾਸ਼ੀ ਵਾਲਿਆਂ ਦੇ ਕਦੋਂ ਆਉਣ ਚੰਗੇ ਦਿਨ , ਜਾਣੋ ਕਿਸਮਤ ਕਦੋਂ ਬਦਲੇਗੀ...

post-img

ਮੇਖ : ਵ੍ਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਉਂਝ ਹਰ ਪੱਖੋਂ ਬਿਹਤਰੀ ਹੋਵੇਗੀ। ਬ੍ਰਿਖ : ਰਾਜਕੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ। ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ ਪਰ ਕੋਈ ਵੀ ਸਰਕਾਰੀ ਕੰਮ ਬੇ-ਧਿਆਨੀ ਨਾਲ ਨਾ ਕਰੋ। ਕਰਕ : ਸਿਤਾਰਾ ਸਿਹਤ ’ਚ ਗੜਬੜੀ ਰੱਖਣ ਵਾਲਾ, ਇਸ ਲਈ ਖਾਣ-ਪੀਣ ’ਚ ਪੂਰਾ ਪਰਹੇਜ਼ ਰੱਖਣਾ ਸਹੀ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ। ਸਿੰਘ : ਵਪਾਰ ਅਤੇ ਕੰਮਕਾਜ ਲਈ ਸਿਤਾਰਾ ਚੰਗਾ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਸਦਭਾਅ ਬਣਿਆ ਰਹੇਗਾ। ਕੰਨਿਆ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕਾਫੀ ਐਕਟਿਵ ਰਹਿਣਗੇ, ਇਸ ਲਈ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਨਹੀਂ ਕਰਨਾ ਚਾਹੀਦਾ, ਧਨ ਹਾਨੀ ਦਾ ਡਰ। ਤੁਲਾ : ਜਨਰਲ ਸਿਤਾਰਾ ਮਜ਼ਬੂਤ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਕੰਮਕਾਜੀ ਮੋਰਚੇ ’ਤੇ ਕਦਮ ਬੜ੍ਹਤ ਵੱਲ, ਜਨਰਲ ਹਾਲਾਤ ਵੀ ਬਿਹਤਰ। ਬ੍ਰਿਸ਼ਚਕ : ਕੋਰਟ ਕਚਹਿਰੀ ਦੇ ਕੰਮ ਹੱਥ ’ਚ ਲੈਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ। ਧਨ : ਜਨਰਲ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਬਹੁਤ ਐਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ। ਮਕਰ : ਲੋਹਾ, ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡ-ਵੇਅਰ, ਸਰੀਆ ਆਦਿ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ। ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਉਂਝ ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਕਾਫੀ ਐਕਟਿਵ ਰੱਖੇਗਾ। ਮੀਨ : ਸਿਤਾਰਾ ਕਿਉਂਕਿ ਨੁਕਸਾਨ ਵਾਲਾ ਹੈ, ਇਸ ਲਈ ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਲੈਣ-ਦੇਣ ਦੇ ਕੰਮਾਂ ’ਚ ਲਾਪ੍ਰਵਾਹੀ ਵਰਤੋ।

Related Post