
ਜਾਣੋ, ਕਿਹੜੀ ਰਾਸ਼ੀ ਨੂੰ ਅੱਜ ਮਿਲੇਗੀ ਵੱਡੀ ਖੁਸ਼ਖਬਰੀ! ਪਿਆਰ, ਪੈਸੇ ਅਤੇ ਸਿਹਤ: ਅੱਜ ਤੁਹਾਡੇ ਲਈ ਕਿਵੇਂ ਰਹੇਗਾ ਦਿਨ?
- by Jasbeer Singh
- August 21, 2024

ਮੇਖ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ ਪਰ ਬਾਅਦ ’ਚ ਖਰਚਿਆਂ ਦਾ ਜ਼ੋਰ ਵਧ ਸਕਦਾ ਹੈ। ਬ੍ਰਿਖ : ਸਿਤਾਰਾ ਸ਼ਾਮ ਤੱਕ ਸਰਕਾਰੀ ਕੰਮ ਸੰਵਾਰਨ ਅਤੇ ਅਫਸਰਾਂ ਦੇ ਰੁਖ ਨੂੰ ਸਾਫਟ ਰੱਖਣ ਵਾਲਾ, ਫਿਰ ਬਾਅਦ ’ਚ ਸਮਾਂ ਕੰਮਕਾਜੀ ਪਲਾਨਿੰਗ ਨੂੰ ਸੁਧਾਰਨ ਵਾਲਾ। ਮਿਥੁਨ : ਜਨਰਲ ਸਿਤਾਰਾ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ ਪਰ ਕੋਈ ਵੀ ਯਤਨ ਹਲਕੇ ਯਤਨਾਂ ਅਤੇ ਬੇ-ਧਿਆਨੀ ਨਾਲ ਨਾ ਕਰੋ। ਕਰਕ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਬਾਈ, ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ। ਸਿੰਘ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਸ਼ੁੱਭ ਕੰਮਾਂ ’ਚ ਧਿਆਨ ਪਰ ਬਾਅਦ ’ਚ ਸਮਾਂ ਟੈਨਸ਼ਨ ਪ੍ਰੇਸ਼ਾਨੀ ਵਾਲਾ।..ਕੰਨਿਆ : ਸਿਤਾਰਾ ਸ਼ਾਮ ਤੱਕ ਵਿਰੋਧ ਪੱਖ ਨੂੰ ਸਰਗਰਮ ਰੱਖਣ ਵਾਲਾ ਹੈ, ਇਸ ਲਈ ਉਨ੍ਹਾਂ ਤੋਂ ਦੂਰੀ ਰੱਖਣਾ ਸਹੀ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਬਿਹਤਰ ਬਣੇਗੀ। ਤੁਲਾ : ਸਿਤਾਰਾ ਸ਼ਾਮ ਤੱਕ ਸਫਲਤਾ ਦੇਣ ਅਤੇ ਇੱਜ਼ਤ-ਮਾਣ ਵਧਾਉਣ ਵਾਲਾ ਹੈ ਪਰ ਬਾਅਦ ’ਚ ਉਲਟ ਹਾਲਾਤ ਬਣਨਗੇ ਅਤੇ ਨੁਕਸਾਨ ਦਾ ਡਰ ਵਧੇਗਾ। ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਜਾਇਦਾਦੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਵੀ ਹਰ ਫਰੰਟ ’ਤੇ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ। ਧੰਨੁ : ਸਿਤਾਰਾ ਸ਼ਾਮ ਤੱਕ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਬਿਜ਼ੀ ਰੱਖੇਗਾ , ਫਿਰ ਬਾਅਦ ’ਚ ਸਫਲਤਾ ਅਤੇ ਇੱਜ਼ਤ-ਮਾਣ ਮਿਲੇਗਾ। ਮਕਰ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖੇਗਾ, ਫਿਰ ਬਾਅਦ ’ਚ ਕੰਮਕਾਜੀ ਭੱਜ-ਦੌੜ ਬਣੀ ਰਹੇਗੀ। ਕੁੰਭ : ਸਿਤਾਰਾ ਵਪਾਰ ਕਾਰੋਬਾਰ ਦੇ ਲਈ ਚੰਗਾ, ਕੰਮ-ਕਾਜੀ ਟੂਰਿੰਗ ਪਲਾਨ ਕਰਨ ਲਈ ਵੀ ਸਮਾਂ ਬਿਹਤਰ। ਮੀਨ : ਸਿਤਾਰਾ ਸ਼ਾਮ ਤੱਕ ਖਰਚ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖੇਗਾ।
Related Post
Popular News
Hot Categories
Subscribe To Our Newsletter
No spam, notifications only about new products, updates.