post

Jasbeer Singh

(Chief Editor)

"ਕਰਕ ਰਾਸ਼ੀ ਵਾਲਿਆਂ ਲਈ ਸਰਕਾਰੀ ਕੰਮਾਂ 'ਚ ਸਫ਼ਲਤਾ ਦੀ ਸੰਭਾਵਨਾ"...

post-img

ਮੇਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ ਰਹੇਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ। ਬ੍ਰਿਖ : ਕਮਜ਼ੋਰ ਸਿਤਾਰੇ ਕਰਕੇ ਆਪ ਦੇ ਕਿਸੇ ਬਣੇ ਬਣਾਏ ਪ੍ਰੋਗਰਾਮ ਦੇ ਉਖੜਣ ਅਤੇ ਵਿਗੜਣ ਦਾ ਡਰ ਰਹੇਗਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ। ਮਿਥੁਨ : ਮਿੱਟੀ-ਰੇਤਾ-ਬਜਰੀ, ਟਿੰਬਰ, ਪਲਾਈ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ। ਕਰਕ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਜਿੱਥੇ ਸਫਲਤਾ ਮਿਲੇਗੀ , ਉੱਥੇ ਵੱਡੇ ਲੋਕਾਂ ਦੇ ਰੁਖ ’ਚ ਵੀ ਨਰਮੀ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ। ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਦੁਸ਼ਮਣਾਂ ਦੀ ਆਪ ਅੱਗੇ ਕੋਈ ਖਾਸ ਪੇਸ਼ ਨਾ ਚੱਲ ਸਕੇਗੀ। ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ’ਚ ਪੂਰਾ ਤਰ੍ਹਾਂ ਪਰਹੇਜ਼ ਰੱਖਣਾ ਹੋਵੇਗਾ, ਸਫਰ ਵੀ ਟੈਨਸ਼ਨ, ਪ੍ਰੇਸ਼ਾਨੀ ਵਾਲਾ ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ। ਬ੍ਰਿਸ਼ਚਕ : ਦੂਜਿਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਦੀ ਨਹੀਂ ਕਰਨੀ ਠੀਕ ਰਹੇਗੀ, ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਨ ਦੇ ਬਹਾਨੇ ਭਾਲਦੇ ਨਜ਼ਰ ਆਉਣਗੇ। ਧੰਨੁ : ਸੰਤਾਨ ਸਾਥ ਦੇਵੇਗੀ, ਸਹਿਯੋਗ ਕਰੇਗੀ, ਤਾਲਮੇਲ ਰੱਖੇਗੀ ਪਰ ਵੱਡੇ ਲੋਕਾਂ ਦੇ ਰੁਖ ’ਚ ਸਖਤੀ ਅਤੇ ਨਾਰਾਜ਼ਗੀ ਨਜ਼ਰ ਆਵੇਗੀ। ਮਕਰ : ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ ਪਰ ਡਿੱਗਣ ਫਿਸਲਣ ਦਾ ਡਰ ਬਣਿਆ ਰਹੇਗਾ। ਕੁੰਭ : ਜਨਰਲ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਬਿਜ਼ੀ ਅਤੇ ਅੈਕਟਿਵ ਰੱਖੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ। ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕੰਮਕਾਜੀ ਟੂਰਿੰਗ ਪਲਾਨਿੰਗ ਵੀ ਫਰੂਟਫੁੱਲ ਰਹੇਗੀ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ ਪ੍ਰੇਸ਼ਾਨੀ ਬਣੀ ਰਹੇਗੀ।

Related Post