July 6, 2024 01:43:39
post

Jasbeer Singh

(Chief Editor)

Punjab, Haryana & Himachal

ਅੱਜ ਦਿੱਲੀ ਚ ਮਹਾਪੰਚਾਇਤ, ਬੱਸਾਂ-ਰੇਲਾਂ ਰਾਹੀਂ ਰਾਜਧਾਨੀ ਪੁੱਜੇ ਵੱਡੀ ਗਿਣਤੀ ਕਿਸਾਨ...

post-img

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਲੀ ਵਿਚ ‘ਕਿਸਾਨ ਮਜ਼ਦੂਰ ਮਹਾਪੰਚਾਇਤ’ ਕਰ ਕੇ ਲੋਕ ਤਾਕਤ ਦਿਖਾਈ ਜਾਵੇਗੀ। ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਮਗਰੋਂ ਇਹ ਦੂਜੀ ਵਾਰ ਹੈ ਕਿ ਜਦੋਂ ਦੇਸ਼ ਦੇ ਕਿਸਾਨ ਦਿੱਲੀ ਵਿਚ ਜੁੜ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੂੰ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਪੱਛਮੀ ਉੱਤਰ ਪ੍ਰਦੇਸ਼ ’ਚੋਂ ਵੱਡਾ ਹੁੰਗਾਰਾ ਮਿਲਣ ਦੀ ਆਸ ਹੈ।ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਲੀ ਵਿਚ ‘ਕਿਸਾਨ ਮਜ਼ਦੂਰ ਮਹਾਪੰਚਾਇਤ’ ਕਰ ਕੇ ਲੋਕ ਤਾਕਤ ਦਿਖਾਈ ਜਾਵੇਗੀ। ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਮਗਰੋਂ ਇਹ ਦੂਜੀ ਵਾਰ ਹੈ ਕਿ ਜਦੋਂ ਦੇਸ਼ ਦੇ ਕਿਸਾਨ ਦਿੱਲੀ ਵਿਚ ਜੁੜ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੂੰ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਪੱਛਮੀ ਉੱਤਰ ਪ੍ਰਦੇਸ਼ ’ਚੋਂ ਵੱਡਾ ਹੁੰਗਾਰਾ ਮਿਲਣ ਦੀ ਆਸ ਹੈ।ਐੱਸਕੇਐੱਮ ਮਹਾਪੰਚਾਇਤ ਵਿੱਚ ਕਿੰਨਾ ਕੁ ਇਕੱਠ ਜੁਟਾ ਪਾਉਂਦਾ ਹੈ, ਇਸ ’ਤੇ ਸਰਕਾਰ ਦੀ ਨਜ਼ਰ ਰਹੇਗੀ। ਸੰਯੁਕਤ ਕਿਸਾਨ ਮੋਰਚਾ ਨੇ ਜਾਰੀ ਬਿਆਨ ਵਿਚ ਦੱਸਿਆ ਕਿ ਵੱਡੀ ਗਿਣਤੀ ਕਿਸਾਨ ਤੇ ਮਜ਼ਦੂਰ ਰੇਲਾਂ ਅਤੇ ਬੱਸਾਂ ਰਾਹੀਂ ਦਿੱਲੀ ਜਾਣਗੇ ਅਤੇ ਕੱਲ੍ਹ ਦੁਪਹਿਰ ਵੇਲੇ ਹੀ ਕਿਸਾਨਾਂ ਤੇ ਮਜ਼ਦੂਰਾਂ ਨੇ ਦਿੱਲੀ ਵੱਲ ਨੂੰ ਚਾਲੇ ਪਾ ਦਿੱਤੇ ਸਨ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਸਰਕਾਰੀ ਟਰਾਂਸਪੋਰਟ ਰਾਹੀਂ ਕਿਸਾਨ ਦਿੱਲੀ ਪੁੱਜਣਗੇ ਅਤੇ ਮਹਾਪੰਚਾਇਤ ਵਿਚ ਲੱਖਾਂ ਦੀ ਗਿਣਤੀ ਵਿੱਚ ਲੋਕ ਜੁੜਨਗੇ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨੇ ਵੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ।ਮੋਰਚੇ ਦੇ ਆਗੂਆਂ ਨੇ ਕਿਹਾ ਕਿ ਮਹਾਪੰਚਾਇਤ ਵਿਚ ਮੋਦੀ ਸਰਕਾਰ ਦੀਆਂ ਕਾਰਪੋਰੇਟ, ਫਿਰਕੂ ਅਤੇ ਤਾਨਾਸ਼ਾਹੀ ਵਾਲੀਆਂ ਨੀਤੀਆਂ ਖ਼ਿਲਾਫ਼ ਮਤਾ ਪਾਸ ਕੀਤਾ ਜਾਵੇਗਾ। ਦਿੱਲੀ ਅੰਦੋਲਨ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਅਮਲ ਵਿੱਚ ਲਿਆਉਣਾ ਵੀ ਮਹਾਪੰਚਾਇਤ ਦਾ ਏਜੰਡਾ ਹੈ। ਕਿਸਾਨ ਟਰੈਕਟਰਾਂ-ਟਰਾਲੀਆਂ ਰਾਹੀਂ ਦਿੱਲੀ ਕੂਚ ਨਹੀਂ ਕਰਨਗੇ। ਇਸ ਇੱਕ ਦਿਨਾਂ ਪ੍ਰੋਗਰਾਮ ਵਿੱਚ ਅਗਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਖ਼ਿਲਾਫ਼ ਕੋਈ ‘ਵੋਟ ਨੂੰ ਚੋਟ’ ਵਰਗਾ ਐਲਾਨ ਹੋਣ ਦੀ ਸੰਭਾਵਨਾ ਵੀ ਹੈ।

Related Post