HOROSCOPE (23-JULY-2024 ) : ਅੱਜ ਯਾਨੀ 23 ਜੁਲਾਈ, ਮੰਗਲਵਾਰ ਸਾਰੀਆਂ ਰਾਸ਼ੀਆਂ ਲਈ ਉਤਾਰ-ਚੜ੍ਹਾਅ ਵਾਲਾ ਦਿਨ ਰਹੇਗਾ। ਰਾਸ਼ੀਫਲ ਦੇ ਮੁਤਾਬਕ ਅੱਜ ਕੁੱਝ ਰਾਸ਼ੀਆਂ ਲਈ ਕਾਰੋਬਾਰ ਵਿੱਚ ਬਦਲਾਅ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਿਹਤ ਦੇ ਨਜ਼ਰੀਏ ਤੋਂ ਅੱਜ ਦਾ ਦਿਨ ਚੰਗਾ ਰਹੇਗਾ। ਆਓ ਜਾਣਦੇ ਹਾਂ ਕਿ ਅੱਜ ਦਾ ਦਿਨ ਸਾਰੀਆਂ ਰਾਸ਼ੀਆਂ ਲਈ ਕਿਵੇਂ ਰਹੇਗਾ? ਮੇਖ : ਲੋਹਾ-ਲੋਹਾ ਮਸ਼ੀਨਰੀ ਦੇ ਕਲਪੁਰਜ਼ਿਆਂ, ਸਕ੍ਰੈਪ, ਸਰੀਆ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਕੰਮਕਾਜੀ ਟੂਰਿੰਗ ਲਾਭਕਾਰੀ ਰਹੇਗੀ। ਬ੍ਰਿਖ : ਰਾਜ ਦਰਬਾਰ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਅਫਸਰਾਂ ਦੇ ਰੁਖ ’ਚ ਨਰਮੀ ਵੀ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਹੋਵੇਗੀ। ਮਿਥੁਨ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਆਪ ਦੇ ਅੱਗੇ ਠਹਿਰ ਨਾ ਸਕੇਗਾ। ਕਰਕ : ਸਿਹਤ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਸਫਰ ਵੀ ਨਹੀਂ ਕਰਨਾ ਚਾਹੀਦਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ। ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਆਪ ਦੀ ਧਾਕ-ਪੈਠ ਬਣੀ ਰਹਿ ਸਕਦੀ ਹੈ। ਕੰਨਿਆ : ਬੇਸ਼ੱਕ ਦੁਸ਼ਮਣਾਂ ਦੀ ਪੇਸ਼ ਤਾਂ ਨਹੀਂ ਚੱਲੇਗੀ ਤਾਂ ਵੀ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ। ਤੁਲਾ : ਜਨਰਲ ਸਿਤਾਰਾ ਮਜ਼ਬੂਤ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹਣ ਦੇ ਨੇੜੇ ਪਹੁੰਚ ਸਕਦੀ ਹੈ, ਧਾਰਮਿਕ ਕੰਮਾਂ ’ਚ ਧਿਆਨ ਰਹੇਗਾ। ਬ੍ਰਿਸ਼ਚਕ : ਅਦਾਲਤ ’ਚ ਜਾਣ ਜਾਂ ਕੋਈ ਅਦਾਲਤੀ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਪ੍ਰਾਪਤ ਹੋੋਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ। ਧਨ : ਜੇ ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ। ਮਕਰ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ, ਪਲਾਨਿੰਗ ਵੀ ਲਾਭ ਦੇਵੇਗੀ, ਕੰਮਕਾਜੀ ਭੱਜ-ਦੌੜ ਸਫਲ ਰਹੇਗੀ। ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰੋ। ਮੀਨ : ਆਪਣੇ ਆਪ ਨੂੰ ਪੰਗਿਆਂ, ਝਮੇਲਿਆਂ, ਪੇਚੀਦਗੀਆਂ ਤੋਂ ਬਚਾ ਕੇ ਰੱਖੋ, ਕਿਉਂਕਿ ਸਿਤਾਰਾ ਆਪ ਨੂੰ ਕਿਸੇ ਨਾ ਕਿਸੇ ਮੁਸ਼ਕਲ ’ਚ ਫਸਾਈ ਰੱਖਣ ਵਾਲਾ ਹੈ।
