
Elante Mall Chandigarh'ਚ 10 ਸਾਲਾ ਬੱਚੇ ਦੀ ਮੌਤ, Toy Train ਨਾਲ....
- by Jasbeer Singh
- June 24, 2024

ਚੰਡੀਗੜ੍ਹ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਐਲਾਂਟੇ ਮਾਲ ‘ਚ ਟੁਆਏ ਟਰੇਨ ਪਲਟ ਗਈ ਤੇ ਟਰੇਨ ਦੇ ਪਿਛਲੇ ਡੱਬੇ ‘ਚ ਬੈਠਾ 11 ਸਾਲ ਦਾ ਬੱਚਾ ਡਿੱਗ ਗਿਆ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਬੱਚੇ ਨੂੰ ਜੀ.ਐੱਮ.ਸੀ.ਐੱਚ.-32 ‘ਚ ਦਾਖਲ ਕਰਵਾਇਆ, ਜਿੱਥੇ ਸਵੇਰੇ ਚਾਰ ਵਜੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਨਵਾਂਸ਼ਹਿਰ ਦੇ ਰਹਿਣ ਵਾਲੇ 11 ਸਾਲਾ ਸ਼ਾਹਬਾਜ਼ ਵਜੋਂ ਹੋਈ ਹੈ। ਪੁਲਿਸ ਨੇ ਟੁਆਏ ਟਰੇਨ ਨੂੰ ਜ਼ਬਤ ਕਰ ਲਿਆ ਹੈ। ਜਤਿੰਦਰ ਪਾਲ ਦੀ ਸ਼ਿਕਾਇਤ ‘ਤੇ ਇੰਡਸਟਰੀਅਲ ਏਰੀਆ ਥਾਣੇ ਦੀ ਪੁਲਸ ਨੇ ਟੁਆਏ ਟਰੇਨ ਦੇ ਸੰਚਾਲਕ ਸੌਰਭ, ਵਾਸੀ ਬਾਪੂਧਾਮ ਅਤੇ ਕੰਪਨੀ ਦੇ ਮਾਲਕਾਂ ਖ਼ਿਲਾਫ਼ ਗਲਤ ਇਰਾਦੇ ਅਤੇ ਲਾਪਰਵਾਹੀ ਦਾ ਮਾਮਲਾ ਦਰਜ ਕੀਤਾ ਹੈ। ਇਸ ਦੌਰਾਨ ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਪਰਿਵਾਰਕ ਮੈਂਬਰ ਬੱਚੇ ਦੀ ਮ੍ਰਿਤਕ ਦੇਹ ਲੈ ਕੇ ਨਵਾਂਸ਼ਹਿਰ ਲਈ ਰਵਾਨਾ ਹੋ ਗਏ। ਜਾਣਕਾਰੀ ਮੁਤਾਬਕ ਨਵਾਂਸ਼ਹਿਰ ਦਾ ਰਹਿਣ ਵਾਲਾ ਜਤਿੰਦਰ ਪਾਲ ਸਿੰਘ ਸ਼ਨੀਵਾਰ ਨੂੰ ਆਪਣੇ ਦੋ ਬੱਚਿਆਂ, ਪਤਨੀ ਅਤੇ ਚਚੇਰੇ ਭਰਾ ਨਵਦੀਪ ਦੇ ਪਰਿਵਾਰ ਨਾਲ ਚੰਡੀਗੜ੍ਹ ਘੁੰਮਣ ਆਇਆ ਹੋਇਆ ਸੀ। ਸ਼ਨੀਵਾਰ ਰਾਤ ਕਰੀਬ 8 ਵਜੇ ਦੋਵੇਂ ਪਰਿਵਾਰਕ ਮੈਂਬਰ ਸੈਰ ਕਰਨ ਅਤੇ ਖਰੀਦਦਾਰੀ ਕਰਨ ਲਈ ਏਲਾਂਟੇ ਮਾਲ ਪਹੁੰਚੇ। ਮਾਲ ਦੇ ਅੰਦਰ ਗਰਾਊਂਡ ਫਲੋਰ ‘ਤੇ ਟੁਆਏ ਟਰੇਨ ਨੂੰ ਦੇਖ ਕੇ 11 ਸਾਲਾ ਸ਼ਾਹਬਾਜ਼ ਅਤੇ ਨਵਦੀਪ ਦੇ ਬੇਟੇ ਨੇ ਉਸ ‘ਚ ਝੂਲਾ ਲੈਣ ਲਈ ਕਿਹਾ। ਜਤਿੰਦਰ ਅਤੇ ਨਵਦੀਪ ਦੋਵੇਂ ਬੱਚਿਆਂ ਨੂੰ ਟੁਆਏ ਟਰੇਨ ਵਿਚ ਝੂਲੇ ਦੇਣ ਲਈ ਰਾਜ਼ੀ ਹੋ ਗਏ। ਜਤਿੰਦਰ ਪਾਲ ਨੇ ਦੋਵਾਂ ਬੱਚਿਆਂ ਦੀ ਸਵਾਰੀ ਲਈ 400 ਰੁਪਏ ਦਿੱਤੇ ਪਰ ਚਾਲਕ ਨੇ ਪਰਚੀ ਨਹੀਂ ਦਿੱਤੀ। ਸ਼ਾਹਬਾਜ਼ ਅਤੇ ਦੂਜਾ ਬੱਚਾ ਟੁਆਏ ਟਰੇਨ ਦੇ ਆਖਰੀ ਡੱਬੇ ਵਿਚ ਬੈਠੇ। ਆਪਰੇਟਰ ਸੌਰਵ ਟੁਆਏ ਟਰੇਨ ‘ਚ ਬੈਠੇ ਬੱਚਿਆਂ ਨੂੰ ਝੂਲੇ ਦੇਣ ਲਈ ਟਰੇਨ ਦੀ ਗਰਾਊਂਡ ਫਲੋਰ ‘ਤੇ ਚੱਕਰ ਲਗਾਉਣੇ ਸ਼ੁਰੂ ਕਰ ਦਿੱਤੇ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.