post

Jasbeer Singh

(Chief Editor)

Punjab

ਟਰੈਫਿਕ ਪੁਲਿਸ ਨੇ ਵਿਦਿਆਰਥੀਆਂ ਅਤੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ

post-img

ਟਰੈਫਿਕ ਪੁਲਿਸ ਨੇ ਵਿਦਿਆਰਥੀਆਂ ਅਤੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ ਵਿਦਿਆਰਥੀਆਂ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ ਸੰਗਰੂਰ, 22 ਮਾਰਚ: ਐਸ.ਐਸ.ਪੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲਾ ਟਰੈਫਿਕ ਪੁਲਿਸ ਵੱਲੋਂ ਨਿਯਮਿਤ ਤੌਰ 'ਤੇ ਵੱਖ ਵੱਖ ਵਿਦਿਅਕ ਅਦਾਰਿਆਂ, ਟੈਕਸੀ ਸਟੈਂਡਾਂ, ਵਾਹਨ ਚਾਲਕਾਂ ਨੂੰ ਆਵਾਜ਼ ਆਈ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਸਾਧੂ ਆਸ਼ਰਮ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਦੇ ਵਿਦਿਆਰਥੀਆਂ ਅਤੇ ਵਾਹਨ ਚਾਲਕਾਂ ਨੂੰ ਥਾਣੇਦਾਰ ਪਵਨ ਕੁਮਾਰ ਇੰਚਾਰਜ ਜ਼ਿਲ੍ਹਾ ਟਰੈਫਿਕ ਸੰਗਰੂਰ ਅਤੇ ਸਹਾਇਕ ਥਾਣੇਦਾਰ ਹਰਦੇਵ ਸਿੰਘ , ਬਲਵਿੰਦਰ ਸਿੰਘ ਤੇ ਰਾਮ ਪ੍ਰਤਾਪ, ਪੀ.ਐਚ.ਜੀ. ਮਨਜੀਤ ਸਿੰਘ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਘੱਟ ਉਮਰ ਦੇ ਬੱਚਿਆਂ ਨੂੰ ਡਰਾਇਵਿੰਗ ਕਰਨ ਤੋਂ ਰੋਕਣ ਬਾਰੇ ਜਾਣਕਾਰੀ ਦਿੱਤੀ ਗਈ। ਇਸੇ ਦੌਰਾਨ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਵੀ ਜਾਣੂ ਕਰਵਾਇਆ। ਥਾਣੇਦਾਰ ਪਵਨ ਕੁਮਾਰ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਜੇਕਰ ਉਹਨਾਂ ਦੇ ਪਰਿਵਾਰਾਂ ਵਿੱਚ ਜਾਂ ਫਿਰ ਆਲੇ ਦੁਆਲੇ ਰਹਿੰਦੇ ਲੋਕਾਂ ਵਿੱਚ ਕੋਈ ਵੀ ਵਿਅਕਤੀ ਨਸ਼ਿਆਂ ਦਾ ਸੇਵਨ ਕਰਦਾ ਹੈ ਤਾਂ ਉਸ ਦਾ ਇਲਾਜ ਕਰਵਾਉਣ ਲਈ ਸਰਕਾਰ ਵੱਲੋਂ ਨਸ਼ਾ ਮੁਕਤੀ ਕੇਂਦਰ ਬਣਾਏ ਗਏ ਹਨ ਅਤੇ ਸਮੁੱਚੇ ਇਲਾਜ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਨਸ਼ਾ ਪੀੜਤ ਲੋਕ ਇਲਾਜ ਕਰਵਾਉਣ ਨਾਲ ਤੰਦਰੁਸਤ ਹੋ ਸਕਣ। ਉਹਨਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜੇਕਰ ਵਿਦਿਆਰਥੀ ਯਤਨ ਕਰਨ ਤਾਂ ਅਜਿਹੇ ਲੋਕਾਂ ਨੂੰ ਨਸ਼ਾ ਮੁਕਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕਦਾ ਹੈ। ਥਾਣੇਦਾਰ ਪਵਨ ਕੁਮਾਰ ਸਮੇਤ ਹੋਰ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਹੈਲਪ ਲਾਇਨ ਨੰਬਰ 112 ਅਤੇ 1930 ਬਾਰੇ ਵੀ ਜਾਣਕਾਰੀ ਦਿੱਤੀ।

Related Post