

ਟ੍ਰੈਫਿਕ ਪੁਲਿਸ ਸੰਗਰੂਰ ਨੇ ਵਾਹਨਾਂ ‘ਤੇ ਲਗਾਏ ਰਿਫਲੈਕਟਰ ਸੰਗਰੂਰ, 2 ਜਨਵਰੀ : ਐੱਸ. ਐੱਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਟ੍ਰੈਫਿਕ ਪੁਲਸ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਸੜਕ ਹਾਦਸਿਆਂ ਨੂੰ ਰੋਕਣ ਲਈ ਵਾਹਨਾਂ 'ਤੇ ਰਿਫਲੈਕਟਰ ਲਗਾਏ ਗਏ। ਰਿਫਲੈਕਟਰ ਲਗਾਉਣ ਦੀ ਸ਼ੁਰੂਆਤ ਟ੍ਰੈਫਿਕ ਪੁਲਿਸ ਦੇ ਜ਼ਿਲ੍ਹਾ ਇੰਚਾਰਜ ਪਵਨ ਕੁਮਾਰ ਵੱਲੋਂ ਕੀਤੀ ਗਈ । ਇਸ ਮੌਕੇ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਦੀਆਂ ਅਤੇ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ 'ਤੇ ਰਿਫਲੈਟਕਰ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਮੌਕੇ ਉਨ੍ਹਾਂ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਵਾਹਨ ਦੀਆਂ ਅੱਗੇ ਅਤੇ ਪਿੱਛੇ ਵਾਲੀਆਂ ਲਾਈਟਾਂ ਦਰੁੱਸਤ ਰੱਖਣ ਅਤੇ ਡਿੱਪਰ ਦਾ ਪ੍ਰਯੋਗ ਕਰਨ ਬਾਰੇ ਜਾਣਕਾਰੀ ਦਿੱਤੀ ਅਤੇ ਅਮਲ ਕਰਨ ਲਈ ਪੇ੍ਰਿਤ ਕੀਤਾ ਤਾਂ ਜੋ ਹਾਦਸਿਆਂ ਤੋਂ ਬਚਾਓ ਹੋ ਸਕੇ । ਇਸ ਮੌਕੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਸ:ਥ: ਸਰਵਣ ਸਿੰਘ, ਸ:ਥ: ਰਾਮ ਪ੍ਰਤਾਪ, ਹੌਲਦਾਰ ਪ੍ਰਗਟ ਸਿੰਘ ਅਤੇ ਪੀ. ਐਚ. ਜੀ. ਮਨਜੀਤ ਸਿੰਘ ਵੀ ਹਾਜ਼ਰ ਸਨ ।