post

Jasbeer Singh

(Chief Editor)

Punjab

ਨਵ-ਨਿਯੁਕਤ ਸਰਪੰਚਾਂ ਅਤੇ ਪੰਚਾਂ ਨੂੰ ਪੰਚਾਇਤ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਿਖਲਾਈ ਕੈਂਪ ਜਾਰੀ

post-img

ਨਵ-ਨਿਯੁਕਤ ਸਰਪੰਚਾਂ ਅਤੇ ਪੰਚਾਂ ਨੂੰ ਪੰਚਾਇਤ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਿਖਲਾਈ ਕੈਂਪ ਜਾਰੀ ਸੰਗਰੂਰ, 14 ਦਸੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਯੋਗ ਅਗਵਾਈ ‘ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੋਹਾਲੀ ਦੇ ਸਹਿਯੋਗ ਨਾਲ ਬਲਾਕ ਸੰਗਰੂਰ ਵਿਖੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਲਈ ਮੁੱਢਲੀ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਸਿਖਲਾਈ ਕੈਂਪਾਂ ਦੌਰਾਨ ਬੀ. ਡੀ. ਪੀ. ਓ. ਗੁਰਦਰਸ਼ਨ ਸਿੰਘ ਨੇ ਬਲਾਕ ਦੀਆਂ ਗਰਾਮ ਪੰਚਾਇਤਾਂ ਦੇ ਨਵ-ਨਿਯੁਕਤ ਸਰਪੰਚਾਂ ਅਤੇ ਪੰਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਸਰਪੰਚਾਂ ਅਤੇ ਪੰਚਾਂ ਨੂੰ ਪੰਚਾਇਤ ਦੇ ਕੰਮਕਾਜ ਸੁਚਾਰੂ ਰੂਪ ਨਾਲ ਚਲਾਉਣ ਲਈ ਸਿਖਲਾਈ ਪ੍ਰਾਪਤ ਕਰਨ ਦੀ ਮਹੱਤਤਾ ‘ਤੇ ਵੀ ਚਾਨਣਾ ਪਾਇਆ। ਇਨ੍ਹਾਂ ਸਿਖਲਾਈ ਕੈਂਪਾਂ ਦੌਰਾਨ ਮਾਸਟਰ ਰਿਸੋਰਸ ਪਰਸਨ ਲਖਵਿੰਦਰ ਸਿੰਘ ਅਤੇ ਮੈਡਮ ਅਨੀਤਾ ਸ਼ਰਮਾ ਵੱਲੋਂ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਨੂੰ 73ਵੀਂ ਸੋਧ, ਪੰਜਾਬ ਪੰਚਾਇਤੀ ਰਾਜ ਐਕਟ 1994, ਸਥਾਈ ਵਿਕਾਸ ਦੇ ਟੀਚੇ, ਵਿਲੇਜ਼ ਕਾਮਨ ਲੈਂਡ ਐਕਟ 1961, ਥੀਮੈਟਿਕ ਜੀ. ਪੀ. ਡੀ. ਪੀ., 15ਵਾਂ ਵਿੱਤ ਕਮਿਸ਼ਨ, ਮਗਨਰੇਗਾ, ਈ—ਗਰਾਮ ਸਵਰਾਜ, ਪੀ. ਡੀ. ਆਈ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ । ਗਰਾਮ ਪੰਚਾਇਤਾਂ ਨਾਲ ਸਬੰਧਤ ਵਿਭਾਗ, ਸੀ. ਡੀ. ਪੀ. ਓ. ਵਿਭਾਗ, ਸਿਹਤ ਵਿਭਾਗ, ਮਗਨਰੇਗਾ, ਜਲ-ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਐਨ. ਆਰ. ਐਲ. ਐਮ. ਦੇ ਅਧਿਕਾਰੀਆਂ ਵੱਲੋਂ ਵੀ ਪੇਂਡੂ ਵਿਕਾਸ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ।

Related Post