
"ਟਰਾਂਸਪੋਰਟ ਮੰਤਰੀ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ"....
 (19)-1732710662.jpg)
ਟਰਾਂਸਪੋਰਟ ਮੰਤਰੀ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ" "ਨਵ-ਨਿਯੁਕਤ ਕਰਮਚਾਰੀਆਂ ਨੂੰ ਲੋਕ ਸੇਵਾ ਲਈ ਪ੍ਰੇਰਿਤ ਕੀਤਾ" ਪੰਜਾਬ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਮੰਤਰੀ ਨੇ ਉਨ੍ਹਾਂ ਨੂੰ ਲੋਕ ਸੇਵਾ ਲਈ ਪ੍ਰੇਰਿਤ ਕੀਤਾ। ਕਈ ਕਰਮਚਾਰੀਆਂ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਨੌਕਰੀ ਦੀ ਉਡੀਕ ਕਰ ਰਹੇ ਸਨ ਪਰ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੀ ਮਦਦ ਨਹੀਂ ਕੀਤੀ। ਸਰਬਜੀਤ ਸਿੰਘ, ਸੁਖਦੇਵ ਸਿੰਘ ਅਤੇ ਹੋਰਾਂ ਨੇ 20 ਤੋਂ 32 ਸਾਲ ਬਾਅਦ ਨੌਕਰੀ ਪ੍ਰਾਪਤ ਕੀਤੀ। ਮੰਤਰੀ ਨੇ ਪਿਛਲੀਆਂ ਸਰਕਾਰਾਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਮਾਨ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਲਈ ਸਮਰਪਿਤ ਹੈ ਅਤੇ ਹੁਣ ਤੱਕ 50,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।