ਟ੍ਰਾਂਸਪੋਰਟ ਮੰਤਰੀ ਨੇ ਕੀਤੀਆਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਚੱਲਣ ਵਾਲੀਆਂ ਬੱਸਾਂ ਰਵਾਨਾ
- by Jasbeer Singh
- June 10, 2026
ਟ੍ਰਾਂਸਪੋਰਟ ਮੰਤਰੀ ਨੇ ਕੀਤੀਆਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਚੱਲਣ ਵਾਲੀਆਂ ਬੱਸਾਂ ਰਵਾਨਾ
ਚੰਡੀਗੜ੍ਹ, 10 ਜੂਨ 2026 : ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਦੇ ਵੱਖ-ਵੱਖ ਜਿਲਿਆਂ ਤੋਂ ਦਿੱਲੀ ਹਵਾਈ ਅੱਡੇ ਤੱਕ ਚੱਲਣ ਵਾਲੀਆਂ ਵੋਲਵੋ ਬਸਾਂ (Volvo Buses) ਨੂੰ ਰਵਾਨਾ ਕੀਤਾ ਹੈ ।
ਪੰਜਾਬ ਦੇ ਕਿਹੜੇ ਜਿਲੇ ਤੋਂ ਚੱਲਣਗੀਆਂ ਇਹ ਬਸਾਂ
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਜੋ ਬੀਤੇ ਦਿਨੀਂ ਪੰਜ ਨਵੀਆਂ ਪਨਬਸ ਸੁਪਰ ਇੰਟੈਗਰਲ ਵੋਲਵੋ ਕੋਚ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਤੇ ਜੋ ਇਹ ਬਸਾਂ ਪੰਜਾਬ ਤੋਂ ਦਿੱਲੀ ਵਿਖੇ ਬਣੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਚੱਲਣਗੀਆਂ ਪੰਜਾਬ ਦੇ ਜਲੰਧਰ ਅਤੇ ਲੁਧਿਆਣਾ ਤੋਂ ਚੱਲਣਗੀਆਂ । ਇਸ ਪਹਿਲਕਦਮੀ ਦਾ ਉਦੇਸ਼ ਅੰਤਰਰਾਸ਼ਟਰੀ ਯਾਤਰੀਆਂ, ਪ੍ਰਵਾਸੀ ਭਾਰਤੀਆਂ ਅਤੇ ਆਮ ਯਾਤਰੀਆਂ ਨੂੰ ਆਰਾਮਦਾਇਕ, ਸੁਰੱਖਿਅਤ ਅਤੇ ਕਿਫਾਇਤੀ ਯਾਤਰਾ ਪ੍ਰਦਾਨ ਕਰਨਾ ਹੈ, ਜਿਸ ਨਾਲ ਪੰਜਾਬ ਦੇ ਜਨਤਕ ਆਵਾਜਾਈ ਨੈੱਟਵਰਕ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇਗਾ ।
ਪਹਿਲ ਕਦਮੀ ਨਾਲ ਹੋਵੇਗਾ ਸੂਬੇ ਵਿਚ ਟ੍ਰਾਂਸਪੋਰਟ ਮਾਫੀਆ ਦਾ ਪ੍ਰਭਾਵ
ਇਸ ਮੌਕੇ ਟ੍ਰਾਂਸਪੋਰਟ ਮੰਤਰੀ (Transport Minister) ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਇਹ ਮਹੱਤਵਪੂਰਨ ਪਹਿਲ ਕਦਮੀ ਨਾਲ ਸੂਬੇ ਵਿਚ ਟਰਾਂਸਪੋਰਟ ਮਾਫੀਆ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖਤਮ ਕਰਨ ਵਿਚ ਮਦਦ ਮਿਲੇਗੀ ਅਤੇ ਅੰਤਰਰਾਸ਼ਟਰੀ ਯਾਤਰੀਆਂ ਅਤੇ ਰੋਜ਼ਾਨਾ ਆਉਣ-ਜਾਣ ਵਾਲਿਆਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗੀ । ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਹਵਾਈ ਅੱਡੇ ਤੱਕ ਬੱਸ ਸੇਵਾ ਪਹਿਲੀ ਵਾਰ 15 ਜੂਨ-2022 ਨੂੰ ਜਲੰਧਰ ਬੱਸ ਸਟੈਂਡ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਸ਼ੁਰੂ ਕੀਤੀ ਸੀ ।
ਟ੍ਰਾਂਸਪੋਰਟ ਵਿਭਾਗ ਕਰੇਗਾ 15 ਨਵੀਆਂ ਬਸਾਂ ਸ਼ਾਮਲ
ਟਰਾਂਸਪੋਰਟ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਆਮ ਲੋਕਾਂ ਅਤੇ ਐਨ. ਆਰ. ਆਈ. ਭਾਈਚਾਰੇ ਦੀ ਸਹੂਲਤ ਲਈ ਟਰਾਂਸਪੋਰਟ ਵਿਭਾਗ (Transport Department) ਪਨਬਸ ਫਲੀਟ ‘ਚ ਕੁੱਲ 15 ਨਵੀਆਂ ਸੁਪਰ ਇੰਟੈਗਰਲ ਕੋਚ ਬੱਸਾਂ ਸ਼ਾਮਲ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਪਹਿਲੀਆਂ ਪੰਜ ਪ੍ਰੀਮੀਅਮ ਬੱਸਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ ਅਤੇ ਬਾਕੀ ਬੱਸਾਂ ਆਉਣ ਵਾਲੇ ਦਿਨਾਂ ‘ਚ ਯਾਤਰੀਆਂ ਦੀ ਸਹੂਲਤ ਅਤੇ ਆਰਾਮ ਨੂੰ ਹੋਰ ਵਧਾਉਣ ਲਈ ਸ਼ਾਮਲ ਕੀਤੀਆਂ ਜਾਣਗੀਆਂ ।
ਕੀ ਸਮਾਂ ਸਾਰਨੀ ਰਹੇਗੀ ਇਨ੍ਹਾਂ ਬਸਾਂ ਦੀ
ਬਸਾਂ ਦੇ ਸ਼ਡਿਊਲ ਦਾ ਖੁਲਾਸਾ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਪੰਜ ਨਵੀਆਂ ਲਗਜ਼ਰੀ ਬੱਸਾਂ ਜਲੰਧਰ ਬੱਸ ਸਟੈਂਡ ਤੋਂ ਰੋਜ਼ਾਨਾ ਸਵੇਰੇ 6:50 ਵਜੇ, 7:40 ਵਜੇ, 9:10 ਵਜੇ, ਦੁਪਹਿਰ 2:27 ਵਜੇ ਅਤੇ ਰਾਤ 11:30 ਵਜੇ ਰਵਾਨਾ ਹੋਣਗੀਆਂ। ਲੁਧਿਆਣਾ ਬੱਸ ਸਟੇਸ਼ਨ ਤੋਂ ਰਵਾਨਗੀ ਦਾ ਸਮਾਂ ਸਵੇਰੇ 8:20 ਵਜੇ, 9:15 ਵਜੇ, 11:20 ਵਜੇ, ਸ਼ਾਮ 4:20 ਵਜੇ ਅਤੇ ਰਾਤ 12:20 ਵਜੇ ਹੈ ।
ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੰਜਾਬ ਵਾਪਸੀ ਸੇਵਾਵਾਂ ਸਵੇਰੇ 4:40, 9:00, ਸ਼ਾਮ 5:20, ਸ਼ਾਮ 7:30 ਅਤੇ ਰਾਤ 9:40 ਵਜੇ ਉਪਲਬਧ ਹੋਣਗੀਆਂ । ਇਸ ਨਾਲ ਪੰਜਾਬ ਦੇ ਲੋਕਾਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਬਹੁਤ ਹੀ ਕਿਫਾਇਤੀ ਕਿਰਾਏ ‘ਤੇ ਆਰਾਮਦਾਇਕ, ਸੁਰੱਖਿਅਤ ਅਤੇ ਸੁਵਿਧਾਜਨਕ ਯਾਤਰਾ ਦਾ ਅਨੁਭਵ ਮਿਲੇਗਾ ।
