post

Jasbeer Singh

(Chief Editor)

Sports

ਸਪੋਰਟਸ ਵਿੰਗ `ਚ ਦਾਖਲੇ ਲਈ ਟਰਾਇਲ 4 ਅਪ੍ਰੈਲ ਤੋਂ : ਜਿ਼ਲ੍ਹਾ ਖੇਡ ਅਫ਼ਸਰ

post-img

ਸਪੋਰਟਸ ਵਿੰਗ `ਚ ਦਾਖਲੇ ਲਈ ਟਰਾਇਲ 4 ਅਪ੍ਰੈਲ ਤੋਂ : ਜਿ਼ਲ੍ਹਾ ਖੇਡ ਅਫ਼ਸਰ ਸੰਗਰੂਰ, 3 ਅਪ੍ਰੈਲ 2026 : ਖੇਡ ਵਿਭਾਗ ਪੰਜਾਬ ਵਲੋਂ ਸੰਗਰੂਰ ਵਿਖੇ ਸਾਲ 2026-27 ਦੇ ਲਈ ਵੱਖ-ਵੱਖ ਖੇਡਾਂ ਲਈ ਖਿਡਾਰੀਆਂ ਦੇ ਟਰਾਇਲ ਲਏ ਜਾਣ ਦਾ ਸਮਾਚਾਰ ਮਿਲਿਆ ਹੈ। ਕੀ ਜਾਣਕਾਰੀ ਦਿੱਤੀ ਜਿ਼ਲਾ ਖੇਡ ਅਫਸਰ ਨੇ ਖੇਡ ਵਿਭਾਗ ਪੰਜਾਬ ਵਲੋਂ ਸਾਲ 2026-27 ਦੇ ਸੈਸ਼ਨ ਦੌਰਾਨ ਸਪੋਰਟਸ ਵਿੰਗ ਸਕੂਲਾਂ ਵਿੱਚ ਹੋਣਹਾਰ ਖਿਡਾਰੀਆਂ ਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਟਰਾਇਲ ਲਏ ਜਾ ਰਹੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਇਹ ਟਰਾਇਲ 4 ਅਪ੍ਰੈਲ 2026 ਤੋਂ 06 ਅਪ੍ਰੈਲ 2026 ਨੂੰ ਵਾਰ ਹੀਰੋਜ਼ ਸਟੇਡੀਅਮ ਸੰਗਰੂਰ, ਮਿਲਖਾ ਸਿੰਘ ਖੇਡ ਸਟੇਡੀਅਮ ਪਿੰਡ ਖੁਰਾਣਾ ਅਤੇ ਰਾਜ ਹਾਈ ਸਕੂਲ (ਸਕੂਲ ਆਫ ਐਮੀਨੈਂਸ) ਸੰਗਰੂਰ ਵਿਖੇ ਲਏ ਜਾਣਗੇ । ਉਨ੍ਹਾਂ ਦੱਸਿਆ ਕਿ ਟਰਾਇਲ ਦੇਣ ਵਾਲੇ ਖਿਡਾਰੀ ਅਤੇ ਖਿਡਾਰਨਾਂ ਆਪਣੀਆਂ ਦੋ ਪਾਸਪੋਰਟ ਸਾਈਜ਼ ਫੋਟੋਆਂ, ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣਗੇ । ਕੀ ਦੱਸਿਆ ਜਿਲਾ ਖੇਡ ਅਧਿਕਾਰੀ ਨੇ ਜਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਸਪੋਰਟਸ ਵਿੰਗਾਂ ਲਈ ਖਿਡਾਰੀ ਅਤੇ ਖਿਡਾਰਨਾਂ ਦਾ ਜਨਮ ਅੰਡਰ14 ਲਈ 01012013, ਅੰਡਰ17 ਲਈ 01012010 ਅਤੇ ਅੰਡਰ-19 ਲਈ 01012008 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ । ਖਿਡਾਰੀ ਫਿਜ਼ੀਕਲੀ ਅਤੇ ਮੈਡੀਕਲੀ ਫਿੱਟ ਹੋਵੇ। ਯੋਗ ਖਿਡਾਰੀ ਟਰਾਇਲ ਸਥਾਨ ਉੱਤੇ ਸਵੇਰੇ ਠੀਕ 08:00 ਵਜੇ ਪੁਹੰਚਣਗੇ ਅਤੇ ਰਜਿਸਟ੍ਰੇਸ਼ਨ ਲਈ ਸਬੰਧਤ ਗੇਮ ਇੰਚਾਰਜ ਨੂੰ ਰਿਪੋਰਟ ਕਰਨਗੇ । ਕਿਹੜੀ ਕਿਹੜੀ ਖੇਡ ਦੇ ਹੋਣਗੇ ਟਰਾਇਲ ਉਨ੍ਹਾਂ ਦੱਸਿਆ ਕਿ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਐਥਲੈਟਿਕਸ, ਬਾਸਕਿਟਬਾਲ, ਬਾਕਸਿੰਗ, ਬੈਡਮਿੰਟਨ, ਹਾਕੀ, ਜਿਮਨਾਸਟਿਕ, ਕਿੱਕ ਬਾਕਸਿੰਗ, ਰੋਲਰ ਸਕੇਟਿੰਗ, ਵਾਲੀਬਾਲ, ਵੇਟ ਲਿਫਟਿੰਗ, ਕੁਸ਼ਤੀ, ਕਬੱਡੀ ਅਤੇ ਤੈਰਾਕੀ ਦੇ ਟਰਾਇਲ ਹੋਣਗੇ । ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਿੰਘ, ਮੀਰੀ ਪੀਰੀ ਵਿਦਿਆਲਿਆ, ਖੁਰਾਣਾ ਵਿਖੇ ਫੁੱਟਬਾਲ ਦੇ ਟਰਾਇਲ ਹੋਣਗੇ। ਜਦਕਿ ਸੁੰਤਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੋਹਖੋਹ ਅਤੇ ਹੈਂਡਬਾਲ ਦੇ ਟਰਾਇਲ ਹੋਣਗੇ । ਖਿਡਾਰੀ ਨੇ ਕੀਤੀ ਹੋਵੇ ਜਿ਼ਲਾ ਪੱਧਰੀ ਮੁਕਾਬਲੇ ਵਿਚ ਪੁਜੀਸ਼ਨ ਹਾਸਲ ਜਿ਼ਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖਿਡਾਰੀ ਵਲੋਂ ਜਿਲ੍ਹਾ ਪੱਧਰ ਕੰਪੀਟੀਸ਼ਨਾਂ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਵਿਚੋਂ ਕੋਈ ਇੱਕ ਪੁਜੀਸ਼ਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵਲੋਂ ਸਟੇਟ ਪੱਧਰ ਕੰਪੀਟੀਸ਼ਨ ਵਿੱਚ ਹਿੱਸਾ ਲਿਆ ਹੋਵੇ। ਇਸ ਤੋਂ ਇਲਾਵਾ ਟਰਾਇਲ ਦੇ ਆਧਾਰ ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ ।ਚੁਣੇ ਗਏ ਡੇ ਸਕਾਲਰ ਖਿਡਾਰੀਆਂ ਨੂੰ 125/- ਰੁਪਏ ਪ੍ਰਤੀ ਦਿਨ ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ ਦਿੱਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਦਾਖਲਾ ਫਾਰਮ ਨਿਰਧਾਰਿਤ ਮਿਤੀ ਨੂੰ ਟਰਾਇਲ ਸਥਾਨ ਉੱਤੇ ਜਾਂ ਇਸ ਤੋਂ ਪਹਿਲਾਂ ਦਫਤਰ ਜਿਲ੍ਹਾ ਖੇਡ ਅਫਸਰ, ਸੰਗਰੂਰ ਵਲੋਂ ਮੁਫਤ ਪ੍ਰਾਪਤ ਕੀਤੇ ਜਾ ਸਕਦੇ ਹਨ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ/ਖਿਡਾਰਨਾਂ ਨੂੰ ਵਿਭਾਗ ਵਲੋਂ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।

Related Post

Instagram