post

Jasbeer Singh

(Chief Editor)

Sports

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

post-img

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ ਚੰਡੀਗੜ੍ਹ : ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸਿ਼ਪ-2025 (ਪੁਰਸ਼ ਅਤੇ ਮਹਿਲਾ) ਲਈ ਪੰਜਾਬ ਦੀ ਪੁਰਸ਼ ਅਤੇ ਮਹਿਲਾ ਟੀਮਾਂ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ ਹੋਣਗੇ । ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਓਲੰਪਿਕ ਐਸੋਸੀਏਸ਼ਨ ਵਲੋਂ ਬਣਾਈ ਗਈ ਵਾਲੀਬਾਲ ਫੈਡਰੇਸ਼ਨ ਆਫ ਇੰਡੀਆ ਦੀ ਐਡਹਾਕ ਕਮੇਟੀ ਵੱਲੋਂ ਜੈਪੁਰ ਵਿਖੇ 7 ਤੋਂ 13 ਜਨਵਰੀ 2025 ਤੱਕ ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਕਰਵਾਈ ਜਾ ਰਹੀ ਹੈ । ਇਸ ਚੈਂਪੀਅਨਸਿ਼ਪ ਵਿੱਚ ਹਿੱਸਾ ਲੈਣ ਵਾਲੀ ਪੰਜਾਬ ਸੂਬੇ ਦੇ ਪੁਰਸ਼ ਅਤੇ ਮਹਿਲਾ ਖਿਡਾਰੀਆਂ ਦੇ ਚੋਣ ਟਰਾਇਲ 24 ਦਸੰਬਰ ਨੂੰ ਸਵੇਰੇ 10 ਵਜੇ ਮੁਹਾਲੀ ਦੇ ਸੈਕਟਰ 63 ਸਥਿਤ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਹਨ । ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ ।

Related Post