post

Jasbeer Singh

(Chief Editor)

Patiala News

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ ਸਮੇਤ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਅਕੀਦਤ ਭੇਂਟ

post-img

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ ਸਮੇਤ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਅਕੀਦਤ ਭੇਂਟ ਸਾਹਿਬਜ਼ਾਦਿਆਂ ਅਤੇ ਸ਼ਹੀਦਾਂ ਨੂੰ ਸਮਰਪਿਤ ਸੰਗਤੀ ਰੂਪ ’ਚ ਕੀਤੇ ਜਪੁਜੀ ਸਾਹਿਬ ਦੇ ਪਾਠ ਪਟਿਆਲਾ 22 ਦਸੰਬਰ : ਨੌਵੇਂ ਪਾਤਸ਼ਾਹ ਦੇ ਚਰਨ ਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੱਜ ਦਸਮੇਸ਼ ਪਿਤਾ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੰੂ ਸ਼ਰਧਾ ਸਤਿਕਾਰ ਨਾਲ ਅਕੀਦਤ ਭੇਂਟ ਕੀਤਾ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ਼ੋ੍ਰਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ, ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਜਥੇਬੰਦੀਆਂ ਵੱਲੋਂ ਸੰਗਤੀ ਰੂਪ ’ਚ ਜਪੁਜੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ। ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਸਮੂਹ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਅਰਦਾਸ ਕੀਤੀ ਗਈ । ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਾਹਿਬਜ਼ਾਦਿਆਂ ਨੂੰ ਅਕੀਦਤ ਭੇਂਟ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਵੱਲੋਂ ਧਰਮ ’ਚ ਅਡੋਲ ਰਹਿਣ ਅਤੇ ਸਿੱਖੀ ਸਰੂਪ ਧਾਰਨ ਕਰਨ ਲਈ ਵਿਖਾਇਆ ਮਾਰਗ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਅਜੌਕੀ ਪੀੜ੍ਹੀ ਨੂੰ ਅੱਜ ਬਾਣੀ ਅਤੇ ਬਾਣੇ ਨਾਲ ਜੁੜ ਕੇ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਵੱਲੋਂ ਦਿੱਤੇ ਗੁਰਮਤਿ ਸਿਧਾਂਤ ਨੂੰ ਅਪਣਾ ਕੇ ਸਿੱਖੀ ਦੀ ਨਿਆਰੇਪਣ ਅਤੇ ਖਾਲਸਾ ਪੰਥ ਦੀ ਚੜ੍ਹਦੀਕਲਾ ਲਈ ਯਤਨਸ਼ੀਲ ਹੋਣਾ ਚਾਹੀਦਾ । ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਸਾਹਿਬਜਾਦਿਆਂ ਦੀ ਸ਼ਹਾਦਤ ਲਾਸਾਨੀ ਹੈ, ਜਿਨਾਂ ਨੇ ਧਰਮ ਲਈ ਆਪਣਾ ਨਿਛਾਵਰ ਕਰਦਿਆਂ ਧਰਮ ’ਚ ਪ੍ਰਪੱਕਤਾ ਅਤੇ ਜ਼ਬਰ ਜ਼ੁਲਮ ਦੇ ਖਿਲਾਫ਼ ਲੜਨ ਦੀ ਜੀਵਨ ਜਾਂਚ ਦਿੱਤੀ ਹੈ। ਇਸ ਮੌਕੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਭਾਈ ਹਰਵਿੰਦਰ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਜਸਵਿੰਦਰ ਸਿੰਘ ਬਿੱਲਾ, ਭਾਈ ਸਰਬਜੀਤ ਸਿੰਘ, ਭਾਈ ਹਜੂਰ ਸਿੰਘ ਆਦਿ ਆਦਿ ਵੀ ਸ਼ਾਮਲ ਹੋਏ ।

Related Post