ਥਾਣਾ ਤ੍ਰਿਪੜੀ ਪੁਲਸ ਕੀਤਾ ਮਹਿਲਾ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 6 ਜੂਨ : ਥਾਣਾ ਤ੍ਰਿਪੜੀ ਦੀ ਪੁਲਸ ਨੇ ਇਕ ਮਹਿਲਾ ਵਿਰੁੱਧ 1 ਕਿਲੋ 300 ਗ੍ਰਾਮ ਭੁੱਕੀ ਪੋਸਤ, ਡੋਡੇ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੀ ਮਹਿਲਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਭਜਨ ਕੋਰ ਪਤਨੀ ਨਛੱਤਰ ਸਿੰਘ ਵਾਸੀ ਪਿੰਡ ਰੋਂਗਲਾ ਥਾਣਾ ਤ੍ਰਿਪੜੀ ਸ਼ਾਮਲ ਹੈ। ਪੁਲਸ ਮੁਤਾਬਕ ਐਸ. ਆਈ. ਪਵਿੱਤਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾ-ਹੱਦ ਰੌਂਗਲਾ ਮੋਜੂਦ ਸੀ ਤੇ ਜਦੋਂ ਉਕਤ ਮਹਿਲਾ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕਰਨ ਕੀਤਾ ਗਿਆ ਤਾਂ ਉਸ ਕੋਲੋਂ ਇਕ ਕਿਲੋ 300 ਗ੍ਰਾਮ ਭੁੱਕੀ ਪੋਸਤ/ਡੋਡੇ ਬ੍ਰਾਮਦ ਹੋਏ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
