post

Jasbeer Singh

(Chief Editor)

crime

ਥਾਣਾ ਤ੍ਰਿਪੜੀ ਨੇ ਕੀਤਾ ਤਿੰਨ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

post-img

ਥਾਣਾ ਤ੍ਰਿਪੜੀ ਨੇ ਕੀਤਾ ਤਿੰਨ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ ਪਟਿਆਲਾ, 5 ਜੂਨ : ਥਾਣਾ ਤ੍ਰਿਪੜੀ ਦੀ ਪੁਲਸ ਨੇਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 126 (2), 351 (2,3), 3 (5) ਬੀ. ਐਨ. ਐਸ. ਤਹਿਤ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਵੇਲ ਸਿੰਘ, ਗਗਨਪ੍ਰੀਤ ਸਿੰਘ ਵਾਸੀਆਨ ਪਿੰਡ ਮਲਕਪੁਰ, ਜਗਜੀਤ ਸਿੰਘ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੁਲਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਈਸੜੂ ਤਹਿਸੀਲ ਖੰਨਾ ਜਿ਼ਲਾ ਲੁਧਿਆਣਾ ਨੇ ਦੱਸਿਆ ਕਿ 4 ਜੂਨ 2025 ਨੂੰ ਉਪਰੋਕਤ ਵਿਅਕਤੀਆਂ ਨੇ ਉਸਦੀ ਸੋ਼ਰਿਆ ਹੋਟਲ ਪਟਿਆਲਾ ਕੋਲ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆ ਧਮਕੀਆ ਵੀ ਦਿੱਤੀਆਂ। ਸਿ਼ਕਾਇਤਕਰਤਾ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਵਲੋਂ ਅਜਿਹਾ ਕੀਤੇ ਜਾਣ ਦਾ ਮੁੱਖ ਕਾਰਨ ਉਸ ਵਲੋਂ ਹਰਵੇਲ ਸਿੰਘ ਹੋਰਾ ਤੋਂ 12000 ਰੁਪਏ ਲੈੈਣੇ ਹਨ, ਜੋ ਪੈਸੇ ਮੰਗਣ ਤੇਉਪਰੋਕਤ ਵਿਅਕਤੀਆਂ ਨੇ ਉਸਦੀ ਕੁੱਟਮਾਰ ਕੀਤੀ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post