ਟਰੱਕ ਯੂਨੀਅਨ ਨਾਭਾ 'ਚ ਕਰਵਾਇਆ ਸਾਲਾਨਾ ਧਾਰਮਿਕ ਸਮਾਗਮ ਹਲਕਾ ਵਿਧਾਇਕ ਦੇਵ ਮਾਨ ਨੇ ਕੀਤੀ ਸ਼ਮੂਲੀਅਤ ਨਾਭਾ, 3 ਸਤੰਬਰ 2025 : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅਤੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਲਾਨਾ ਸਮਾਗਮ ਟਰੱਕ ਯੂਨੀਅਨ ਨਾਭਾ ਵਿਖੇ ਮਨਪ੍ਰੀਤ ਸਿੰਘ ਧਾਰੋਕੀ ਪ੍ਰਧਾਨ ਟਰੱਕ ਯੂਨੀਅਨ ਦੀ ਦੇਖ ਰੇਖ ਹੇਠ ਕਰਵਾਇਆ ਗਿਆ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਬਾਬਾ ਦਰਸ਼ਨ ਸਿੰਘ ਵਾਲਿਆਂ ਵਲੋਂ ਕਥਾ ਕੀਰਤਨ ਰਾਹੀਂ ਇਕੱਤਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਅੱਜ ਦੇ ਇਸ ਸਮਾਗਮ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਸੰਤ ਬਾਬਾ ਨਰਿੰਦਰ ਸਿੰਘ ਸਿਧਸਰ ਸਾਹਿਬ ਅਲਹੋਰਾਂ, ਬਾਬਾ ਮੱਖਣ ਸਿੰਘ ਕਾਰ ਸੇਵਾ ਵਾਲਿਆਂ ਤੋਂ ਇਲਾਵਾ ਵੱਡੀ ਗਿਣਤੀ ਚ ਸੰਗਤਾਂ ਨੇ ਹਾਜ਼ਰੀ ਲਗਵਾਈ । ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਟਰੱਕ ਯੂਨੀਅਨ ਨਾਭਾ ਦਾ ਇਹ ਬਹੁਤ ਹੀ ਵਧੀਆ ਉਪਰਾਲਾ ਹੈ ਜੋ ਹਰੇਕ ਸਾਲ ਸਮਾਗਮ ਕਰਵਾਇਆ ਜਾਂਦਾ ਹੈ । ਇਸ ਮੱਕੇ ਪ੍ਰਧਾਨ ਮਨਪ੍ਰੀਤ ਸਿੰਘ ਵੱਲੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੋਰ 'ਤੇ ਸਨਮਾਨਿਤ ਕੀਤਾ ਗਿਆ । ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ । ਸਲਾਨਾ ਸਮਾਗਮ ਵਿਚ ਕਰਮਜੀਤ ਸਿੰਘ ਅਲਹੋਰਾਂ ਪ੍ਰਧਾਨ ਆੜਤੀਆ ਐਸੋਸੀਏਸ਼ਨ ਨਾਭਾ, ਆਪ ਆਗੂ ਤੇਜਿੰਦਰ ਸਿੰਘ ਖਹਿਰਾ, ਸਾਬਕਾ ਪ੍ਰਧਾਨ ਸੁਰਿੰਦਰ ਗੁਪਤਾ, ਸਾਬਕਾ ਪ੍ਰਧਾਨ ਹਰਬੰਸ ਸਿੰਘ ਰੋਹਟੀ, ਸਾਬਕਾ ਪ੍ਰਧਾਨ ਰਵਿੰਦਰ ਸ਼ਰਮਾ ਦਲਦੀ, ਸਾਬਕਾ ਪ੍ਰਧਾਨ ਤਰਨਜੀਤ ਸਿੰਘ ਧਾਲੀਵਾਲ, ਠੇਕੇਦਾਰ ਵਿਜੇ ਕੁਮਾਰ ਚੌਧਰੀ, ਮੋਹਨ ਸਿੰਘ, ਸਾਬਕਾ ਪ੍ਰਧਾਨ ਸੁਖਦੇਵ ਸਿੰਘ ਸੰਧੂ, ਅਮਰੀਕ ਸਿੰਘ, ਮਨਜੋਤ ਸਿੰਘ ਲੱਧਾਹੇੜੀ ਆਦਿ ਮੌਜੂਦ ਸਨ ।
