post

Jasbeer Singh

(Chief Editor)

Punjab

ਟਰੂਡੋ ਨੇ ਵੋਟਾਂ ਖਾਤਰ ਭਾਰਤ ਤੇ ਕੈਨੇਡਾ ਵਿਚਾਲੇ ਰਿਸ਼ਤੇ ਵਿਗਾੜੇ : ਕੈਪਟਨ

post-img

ਟਰੂਡੋ ਨੇ ਵੋਟਾਂ ਖਾਤਰ ਭਾਰਤ ਤੇ ਕੈਨੇਡਾ ਵਿਚਾਲੇ ਰਿਸ਼ਤੇ ਵਿਗਾੜੇ : ਕੈਪਟਨ ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ-ਭਾਰਤ ਵਿਚਾਲੇ ਰਿਸ਼ਤੇ ਵਿਗਾੜਨ ਲਈ ਕੈਨੇਡਿਆਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਦਿਲਚਸਪੀ ਸਿਰਫ਼ ਚੋਣਾਂ ਦੌਰਾਨ ਸਿੱਖਾਂ ਦੀਆਂ ਵੋਟਾਂ ਹਾਸਲ ਕਰਨ ਵਿੱਚ ਹੈ। ਕੱਟੜਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਮਗਰੋਂ ਦੋਵਾਂ ਮੁਲਕਾਂ ਵਿਚਾਲੇ ਬਣੇ ਤਣਾਅ ਦਰਮਿਆਨ ਕੈਪਟਨ ਨੇ ਇਹ ਟਿੱਪਣੀ ਕੀਤੀ ਹੈ। ਉਨ੍ਹਾਂ ਖੰਨਾ ’ਚ ਕਿਹਾ ਕਿ ਉਨ੍ਹਾਂ (ਟਰੂਡੋ) ਨੂੰ ਕੋਈ ਪ੍ਰਵਾਹ ਨਹੀਂ ਕਿ ਕੀ ਹੋ ਰਿਹਾ ਹੈ। ਉਹ ਖਾਲਿਸਤਾਨ ਨੂੰ ਉਤਸ਼ਾਹਿਤ ਕਰਦੇ ਹਨ। ਇਹ ਬਰਦਾਰਸ਼ਤ ਨਹੀਂ ਕੀਤਾ ਜਾ ਸਕਦਾ।

Related Post