post

Jasbeer Singh

(Chief Editor)

National

ਟਰੰਪ ਨੇ 2 ਅਪ੍ਰੈਲ ਤੋਂ ਭਾਰਤ ਅਤੇ ਚੀਨ ਦੇ ਖਿ਼ਲਾਫ਼ ਪਰਸਪਰ ਟੈਕਸ ਦਾ ਐਲਾਨ ਕੀਤਾ

post-img

ਟਰੰਪ ਨੇ 2 ਅਪ੍ਰੈਲ ਤੋਂ ਭਾਰਤ ਅਤੇ ਚੀਨ ਦੇ ਖਿ਼ਲਾਫ਼ ਪਰਸਪਰ ਟੈਕਸ ਦਾ ਐਲਾਨ ਕੀਤਾ ਨਿਊਯਾਰਕ/ਵਾਸ਼ਿੰਗਟਨ, 5 ਮਾਰਚ : ਸੰਸਾਰ ਪ੍ਰਸਿੱਧ ਅਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਚੀਨ ਸਮੇਤ ਹੋਰ ਦੇਸ਼ਾਂ ਵੱਲੋਂ ਲਗਾਏ ਗਏ ਉੱਚੇ ਟੈਕਸ ਦੀ ਆਲੋਚਨਾ ਕਰਦਿਆਂ ਇਸ ਨੂੰ ਬਹੁਤ ਹੀ ਬੇਇਨਸਾਫ਼ੀ ਕਰਾਰ ਦਿੱਤਾ ਅਤੇ ਅਗਲੇ ਮਹੀਨੇ ਤੋਂ ਪਰਸਪਰ ਟੈਕਸ ਲਾਗੂ ਕਰਨ ਦਾ ਐਲਾਨ ਕੀਤਾ । ਅਮਰੀਕੀ ਕਾਂਗਰਸ ਦੇ ਇੱਕ ਸੰਯੁਕਤ ਸੈਸ਼ਨ ਦੇ ਰਾਸ਼ਟਰਪਤੀ ਨੇ ਕਿਹਾ ਕਿ ਪਰਸਪਰ ਟੈਕਸ 2 ਅਪ੍ਰੈਲ ਤੋਂ ਸ਼ੁਰੂ ਹੋਣਗੇ । ਉਨ੍ਹਾਂ ਕਿਹਾ ਕਿ ਦੂਜੇ ਦੇਸ਼ਾਂ ਨੇ ਦਹਾਕਿਆਂ ਤੋਂ ਸਾਡੇ ਵਿਰੁੱਧ ਟੈਕਸ ਦੀ ਵਰਤੋ ਕੀਤੀ ਹੈ ਅਤੇ ਹੁਣ ਸਾਡੀ ਵਾਰੀ ਹੈ । ਯੂਰਪੀਅਨ ਯੂਨੀਅਨ, ਚੀਨ, ਬ੍ਰਾਜ਼ੀਲ, ਭਾਰਤ, ਮੈਕਸੀਕੋ ਅਤੇ ਕੈਨੇਡਾ ਸਾਡੇ ਮੁਕਾਬਲੇ ਉਚ ਦਰਾਂ ’ਤੇ ਟੈਕਸ ਵਸੂਲੀ ਕਰਦੇ ਹਨ, ਕੀ ਤੁਸੀਂ ਉਨ੍ਹਾਂ ਦੇ ਬਾਰੇ ਵਿੱਚ ਸੁਣਿਆ ਹੈ? ਇਹ ਬਹੁਤ ਹੀ ਨਾਜਾਇਜ਼ ਹੈ।ਟਰੰਪ ਦਾ ਮੰਗਲਵਾਰ ਨੂੰ ਕਾਂਗਰਸ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਵਾਈਟ ਹਾਊਸ ’ਚ ਉਨ੍ਹਾਂ ਦੇ ਦੂਜੇ ਕਾਰਜਕਾਲ ਦਾ ਪਹਿਲਾ ਸੰਬੋਧਨ ਸੀ । ਇਸ ਦੌਰਾਨ ਉਨ੍ਹਾਂ ਕਿਹਾ, “ਭਾਰਤ ਸਾਡੇ ਤੋਂ 100 ਫੀਸਦੀ ਤੋਂ ਵੱਧ ਆਟੋ ਟੈਕਸ ਵਸੂਲਦਾ ਹੈ ।

Related Post