post

Jasbeer Singh

(Chief Editor)

Latest update

ਟਰੰਪ ਨੇ ਲਗਾਈ ਮਹਿਲਾ ਖੇਡਾਂ ਵਿੱਚ ਟਰਾਂਸਜੈਂਡਰ ਐਥਲੀਟਾਂ ਦੇ ਦਾਖਲੇ `ਤੇ ਪਾਬੰਦੀ

post-img

ਟਰੰਪ ਨੇ ਲਗਾਈ ਮਹਿਲਾ ਖੇਡਾਂ ਵਿੱਚ ਟਰਾਂਸਜੈਂਡਰ ਐਥਲੀਟਾਂ ਦੇ ਦਾਖਲੇ `ਤੇ ਪਾਬੰਦੀ ਅਮਰੀਕਾ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮਹਿਲਾ ਖੇਡਾਂ ਵਿੱਚ ਟਰਾਂਸਜੈਂਡਰ ਐਥਲੀਟਾਂ ਦੇ ਦਾਖਲੇ `ਤੇ ਪਾਬੰਦੀ ਲਗਾਉਣ ਵਾਲੇ ਇੱਕ ਕਾਰਜਕਾਰੀ ਆਦੇਸ਼ `ਤੇ ਦਸਤਖਤ ਕਰਕੇ ਚੁਫੇਰੇਓਂ ਤਰਥੱਲੀ ਮਚਾ ਦਿੱਤੀ ਹੈ । ਟਰੰਪ ਵਲੋਂ ਦਸਤਖ਼ਤਾਂ ਹੇਠ ਪਾਸ ਕੀਤੇ ਗਏ ਇਹ ਹੁਕਮ ਉਨ੍ਹਾਂ ਟਰਾਂਸਜੈਂਡਰ ਖਿਡਾਰੀਆਂ `ਤੇ ਵੀ ਲਾਗੂ ਹੋਵੇਗਾ ਜੋ ਜਨਮ ਸਮੇਂ ਮਰਦ ਸਨ ਅਤੇ ਬਾਅਦ ਵਿੱਚ ਔਰਤ ਬਣਨ ਲਈ ਲਿੰਗ ਪਰਿਵਰਤਨ ਕਰਵਾਇਆ ਸੀ । ਪੁਰਸ਼ਾਂ ਨੂੰ ਔਰਤਾਂ ਦੀਆਂ ਖੇਡਾਂ ਤੋਂ ਬਾਹਰ ਰੱਖਣ ਦੇ ਸਿਰਲੇਖ ਵਾਲਾ ਕਾਰਜਕਾਰੀ ਆਦੇਸ਼, ਸੰਘੀ ਏਜੰਸੀਆਂ, ਜਿਨ੍ਹਾਂ ਵਿਚ ਨਿਆਂ ਅਤੇ ਸਿੱਖਿਆ ਵਿਭਾਗ ਸ਼ਾਮਲ ਹਨ, ਨੂੰ ਇਹ ਯਕੀਨੀ ਬਣਾਉਣ ਲਈ ਪੂਰਾ ਅਧਿਕਾਰ ਦਿੰਦਾ ਹੈ ਕਿ ਸੰਘੀ ਫੰਡ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ ਟਰੰਪ ਪ੍ਰਸ਼ਾਸਨ ਦੇ ਨਿਯਮਾਂ ਦੀ ਪਾਲਣਾ ਕਰਦੀਆਂ ਹਨ । ਇਸ ਫੈਸਲੇ ਤੋਂ ਬਾਅਦ ਵ੍ਹਾਈਟ ਹਾਊਸ ਕੈਰੋਲੀਨ ਲੇਵਿਟ ਨੇ ਕਿਹਾ ਕਿ ਇਹ ਹੁਕਮ ਟਰੰਪ ਦੇ ਉਸ ਵਾਅਦੇ ਦਾ ਨਤੀਜਾ ਹੈ, ਜਿਸ ਵਿੱਚ ਉਨ੍ਹਾਂ ਨੇ ਖੇਡਾਂ ਵਿੱਚ ਔਰਤਾਂ ਨੂੰ ਬਰਾਬਰ ਮੌਕੇ ਦੇਣ ਦੀ ਗੱਲ ਕੀਤੀ ਸੀ । ਇਹ ਫੈਸਲਾ ਸਕੂਲਾਂ, ਕਾਲਜਾਂ ਅਤੇ ਹੋਰ ਐਥਲੈਟਿਕਸ ਐਸੋਸੀਏਸ਼ਨਾਂ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਇਹ ਹੁਕਮ ਅਜਿਹੇ ਸਮੇਂ ਲਾਗੂ ਹੋਇਆ ਹੈ ਜਦੋਂ ਦੇਸ਼ ਵਿੱਚ ਰਾਸ਼ਟਰੀ ਲੜਕੀਆਂ ਅਤੇ ਮਹਿਲਾ ਖੇਡ ਦਿਵਸ ਮਨਾਇਆ ਜਾ ਰਿਹਾ ਹੈ ।

Related Post