

ਐੱਸਐੱਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਥਾਣਾ ਵਲਟੋਹਾ ਦੀ ਪੁਲਿਸ ਨੂੰ ਸਲਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਸਕੱਤਰਾ ਨੇ ਸੂਚਨਾ ਦਿੱਤੀ ਸੀ ਕਿ ਬਾਜ ਸਿੰਘ ਪੁੱਤਰ ਵੀਰ ਸਿੰਘ ਦੀ ਜਮੀਨ ਵਿਚ ਪੀਲੇ ਰੰਗ ਦਾ ਪੈਕੇਟ ਦੇਖਿਆ ਗਿਆ ਹੈ। ਸੂਚਨਾ ਮਿਲਣ ’ਤੇ ਥਾਣਾ ਵਲਟੋਹਾ ਦੀ ਮੁਖੀ ਸਬ ਇੰਸਪੈਕਟਰ ਸੁਨੀਤਾ ਰਾਣੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੀ ਅਤੇ ਪੈਕੇਟ ਨੂੰ ਕਬਜੇ ਵਿਚ ਲੈ ਕੇ ਜਾਂਚ ਕਰਨ ਦੌਰਾਨ ਉਸ ਵਿੱਚੋਂ ਦੋ ਕਿੱਲੋ ਹੈਰੋਇਨ ਬਰਾਮਦ ਹੋਈ। : ਤਰਨਤਾਰਨ ਜ਼ਿਲ੍ਹੇ ਨਾਲ ਲੱਗਦੀ ਪਾਕਿਸਤਾਨੀ ਦੀ ਸਰਹੱਦ ਨੇੜਲੇ ਪਿੰਡਾਂ ਦੇ ਖੇਤਾਂ ਵਿੱਚੋਂ ਢਾਈ ਕਿੱਲੋ ਦੇ ਕਰੀਬ ਹੈਰੋਇਨ ਵਾਲੇ ਦੋ ਪੈਕੇਟ ਬਰਾਮਦ ਹੋਏ ਹਨ। ਇਹ ਪੈਕੇਟ ਪੀਲੇ ਰੰਗ ਦੀਆਂ ਟੇਪਾਂ ਨਾਲ ਲਪੇਟੇ ਹੋਏ ਸਨ। ਥਾਣਾ ਵਲਟੋਹਾ ਦੀ ਪੁਲਿਸ ਨੇ ਹੈਰੋਇਨ ਦੇ ਪੈਕਟਾਂ ਨੂੰ ਕਬਜ਼ੇ ਵਿਚ ਲੈ ਕੇ ਅਣਪਛਾਤੇ ਸਮੱਗਲਰਾਂ ਵਿਰੁੱਧ ਦੋ ਮੁਕੱਦਮੇਂ ਦਰਜ ਕੀਤੇ ਹਨ। ਐੱਸਐੱਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਥਾਣਾ ਵਲਟੋਹਾ ਦੀ ਪੁਲਿਸ ਨੂੰ ਸਲਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਸਕੱਤਰਾ ਨੇ ਸੂਚਨਾ ਦਿੱਤੀ ਸੀ ਕਿ ਬਾਜ ਸਿੰਘ ਪੁੱਤਰ ਵੀਰ ਸਿੰਘ ਦੀ ਜਮੀਨ ਵਿਚ ਪੀਲੇ ਰੰਗ ਦਾ ਪੈਕੇਟ ਦੇਖਿਆ ਗਿਆ ਹੈ। ਸੂਚਨਾ ਮਿਲਣ ’ਤੇ ਥਾਣਾ ਵਲਟੋਹਾ ਦੀ ਮੁਖੀ ਸਬ ਇੰਸਪੈਕਟਰ ਸੁਨੀਤਾ ਰਾਣੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੀ ਅਤੇ ਪੈਕੇਟ ਨੂੰ ਕਬਜੇ ਵਿਚ ਲੈ ਕੇ ਜਾਂਚ ਕਰਨ ਦੌਰਾਨ ਉਸ ਵਿੱਚੋਂ ਦੋ ਕਿੱਲੋ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਹੀ ਪਿੰਡ ਠੱਠੀ ਜੈਮਲ ਸਿੰਘ ਦੇ ਕਿਸਾਨ ਰੂਪ ਸਿੰਘ ਪੁੱਤਰ ਗੁਰਨਾਮ ਸਿੰਘ ਦੇ ਖੇਤਾਂ ਵਿੱਚੋਂ ਵੀ ਇਕ ਪੀਲੇ ਰੰਗ ਦਾ ਪੈਕੇਟ ਬਰਾਮਦ ਹੋਇਆ ਜਿਸ ਵਿੱਚੋਂ 505 ਗ੍ਰਾਮ ਹੈਰੋਇਨ ਮਿਲੀ। ਉਨ੍ਹਾਂ ਦੱਸਿਆ ਕਿ ਪਿੰਡ ਸਕੱਤਰਾ ਤੇ ਠੱਠੀ ਜੈਮਲ ਸਿੰਘ ਤੋਂ ਮਿਲੀਆਂ ਉਕਤ ਖੇਪਾਂ ਸਬੰਧੀ ਐੱਨਡੀਪੀਐੱਸ ਐਕਟ ਦੇ ਤਹਿਤ ਅਣਪਛਾਤੇ ਸਮੱਗਲਰਾਂ ’ਤੇ ਕਾਰਵਾਈ ਕੀਤੀ ਗਈ ਹੈ ਅਤੇ ਉਨ੍ਹਾਂ ਦਾ ਪਤਾ ਲਗਾਉਣ ਲਈ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।