ਗੁਟਕਾ ਸਾਹਿਬ ਦੇ ਅੰਗ ਪਾੜਨ ਮਾਮਲੇ ਵਿਚ ਦੋ ਜਣੇ ਗ੍ਰਿਫਤਾਰ ਬਰਨਾਲਾ, 23 ਜਨਵਰੀ 2026 : ਪੰਜਾਬ ਦੇ ਜਿਲਾ ਬਰਨਾਲਾ ਦੇ ਪਿੰਡ ਠੀਕਰੀਵਾਲਾ ਵਿਖੇ ਲੰਘੇ ਦਿਨੀਂ ਪਵਿੱਤਰ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗ ਪਾੜਨ ਦੇ ਮਾਮਲੇ ਵਿਚ ਪੁਲਸ ਵਲੋਂ ਕਾਰਵਾਈ ਕੀਤੀ ਗਈ ਹੈ। ਕੀ ਕਾਰਵਾਈ ਕੀਤੀ ਗਈ ਹੈ ਪੁਲਸ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਜਿ਼ਲੇ ਦੀ ਪੰਜਾਬ ਪੁਲਸ ਵਲੋਂ ਪਿੰਡ ਠੀਕਰੀਵਾਲਾ ਵਿਖੇ ਜੋ ਪਵਿੱਤਰ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ ਗਏ ਸਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਫੜੋ ਫੜੀ ਤਹਿਤ ਬਰਨਾਲਾ ਪੁਲਸ ਵਲੋਂ ਘਟਨਾ ਦੇ ਮੁੱਖ ਸਾਜਿਸ਼ਕਰਤਾ ਤੱਕ ਪਹੁੰਚਣ ਦਾ ਦਾਅਵਾ ਵੀ ਕੀਤਾ ਜਾ ਰਿਹਾ ਹੈ। ਪੁਲਸ ਨੇ ਕੀਤੀਆਂ ਹਨ ਪੁੱਛਗਿੱਛ ਦੌਰਾਨ ਅਹਿਮ ਜਾਣਕਾਰੀਆਂ : ਡੀ. ਐਸ. ਪੀ. ਪੰਜਾਬ ਪੁਲਸ ਦੇ ਡੀ. ਐਸ. ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਵਲੋਂ ਜੋ ਵਿਅਕਤੀ ਪਕੜੇ ਗਏ ਹਨ ਤੇ ਕੋਲੋਂ ਪੁੱਛਗਿੱਛ ਦੌਰਾਨ ਕਈ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਭਰ ਦੇ ਸੀ. ਸੀ. ਟੀ. ਵੀ. ਕੈਮਰਿਆਂ ਤੋਂ ਜਾਣਕਾਰੀ ਇਕੱਠੀ ਕੀਤੀ ਗਈ ਹੈ।
