post

Admin

(Chief Editor)

Punjab

ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿਚ ਦੋ ਗ੍ਰਿਫ਼ਤਾਰ

post-img

ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿਚ ਦੋ ਗ੍ਰਿਫ਼ਤਾਰ

ਬਠਿੰਡਾ, 25 ਜੂਨ 2026 : ਪੰਜਾਬ ਦੇ ਜਿਲਾ ਬਠਿੰਡਾ (Bathinda) ਵਿਖੇ ਸੀਨੀਅਰ ਭਾਜਪਾ ਆਗੂ ਡਾਕਟਰ ਤਰਸੇਮ ਗਰਗ ਦੇ ਕਲੀਨਿਕ ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿਚ ਦੋ ਨੂੰ ਗ੍ਰਿਫਤਾਰ (Arrested) ਕੀਤਾ ਗਿਆ ਹੈ ।

ਕਿਥੋਂ ਕੀਤਾ ਗਿਆ ਹੈ ਦੋਵੇਂ ਮੁਲਜਮਾਂ ਨੂੰ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਭਾਜਪਾ ਆਗੂ, ਸਿਵਲ ਡਿਫੈਂਸ ਦੇ ਚੀਫ਼ ਵਾਰਡਨ ਅਤੇ ਹੋਮਿਓਪੈਥਿਕ ਡਾਕਟਰ ਡਾ. ਤਰਸੇਮ ਗਰਗ ਦੇ ਕਲੀਨਿਕ ‘ਤੇ ਪੈਟਰੋਲ ਬੰਬ (Petrol bomb) ਸੁੱਟਣ ਦੇ ਮਾਮਲੇ ਵਿੱਚ ਜੋ ਬਠਿੰਡਾ ਪੁਲਸ ਵਲੋਂ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਨੂੰ ਪੁਲਸ ਵਲੋਂ ਅਬੋਹਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਦੱਸਿਆ ਜਾ ਰਿਹਾ ਹੈ । ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰੀ ਦੌਰਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਦੋਵੇਂ ਮੁਲਜ਼ਮ ਜ਼ਖ਼ਮੀ (Accused injured) ਹੋ ਗਏ ਅਤੇ ਉਨ੍ਹਾਂ ਦੀਆਂ ਲੱਤਾਂ ‘ਤੇ ਸੱਟਾਂ ਲੱਗੀਆਂ । ਉਨ੍ਹਾਂ ਨੂੰ ਦੇਰ ਰਾਤ ਸਿਵਲ ਹਸਪਤਾਲ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ ।

ਐਨ. ਆਈ. ਏ. ਨੇ ਕੀਤੀ ਮਾਮਲੇ ਦੀ ਜਾਂਚ ਸ਼ੁਰੂ

ਉਪਰੋਕਤ ਵਾਪਰੇ ਘਟਨਾਕ੍ਰਮ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਸ਼ਟਰੀ ਜਾਂਚ ਏਜੰਸੀ (ਐਨ. ਆਈ. ਏ.) ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ । ਜਿਸਦੇ ਚਲਦਿਆਂ ਬੀਤੇ ਦਿਨੀਂ ਬੁੱਧਵਾਰ ਨੂੰ ਐਨ. ਆਈ. ਏ. (N. I. A.) ਦੀ ਟੀਮ ਨੇੇ ਬਠਿੰਡਾ ਵਿਖੇ ਪਹੁੰਚ ਕੇ ਕਰੀਬ ਦੋ ਘੰਟੇ ਤੱਕ ਜਾਂਚ ਕਰਦਿਆਂ ਡਾ. ਤਰਸੇਮ ਗਰਗ ਤੋਂ ਪੁੱਛਗਿੱਛ ਕੀਤੀ । ਐਨ. ਆਈ. ਏ. ਦੀ ਟੀਮ ਨੇ ਡਾ. ਗਰਗ ਤੋਂ ਕਿਸੇ ਪੁਰਾਣੀ ਰੰਜਸ਼, ਪਹਿਲਾਂ ਮਿਲੀਆਂ ਧਮਕੀਆਂ ਅਤੇ ਹੋਰ ਸੰਭਾਵਿਤ ਕਾਰਨਾਂ ਸਬੰਧੀ ਜਾਣਕਾਰੀ ਹਾਸਲ ਕੀਤੀ ।

ਜਾਂਚ ਏਜੰਸੀ ਨੇ ਸੀ. ਸੀ. ਟੀ. ਵੀ. ਫੁਟੇਜ, ਕਾਲ ਡਿਟੇਲਾਂ ਅਤੇ ਹੋਰ ਤਕਨੀਕੀ ਤੇ ਭੌਤਿਕ ਸਬੂਤਾਂ ਦਾ ਵੀ

ਅਧਿਐਨ ਕੀਤਾ

ਟੀਮ ਨੇ ਸੀ. ਸੀ. ਟੀ. ਵੀ. ਫੁਟੇਜ (CCTV footage), ਕਾਲ ਡਿਟੇਲਾਂ ਅਤੇ ਹੋਰ ਤਕਨੀਕੀ ਤੇ ਭੌਤਿਕ ਸਬੂਤਾਂ ਦਾ ਵੀ ਅਧਿਐਨ ਕੀਤਾ । ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਫੋਰੈਂਸਿਕ ਟੀਮ, ਡੌਗ ਸਕੁਆਡ ਅਤੇ ਤਕਨੀਕੀ ਮਾਹਿਰਾਂ ਦੀ ਮਦਦ ਲਈ ।  ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਨ ਦੇ ਨਾਲ-ਨਾਲ ਵੱਖ-ਵੱਖ ਤਕਨੀਕੀ ਪੱਖਾਂ ‘ਤੇ ਵੀ ਕੰਮ ਕੀਤਾ ਗਿਆ । ਇਸੇ ਦੌਰਾਨ ਪੁਲਿਸ ਮੁਲਜ਼ਮਾਂ ਤੱਕ ਪਹੁੰਚਣ ਵਿੱਚ ਕਾਮਯਾਬ ਹੋਈ ਅਤੇ ਉਨ੍ਹਾਂ ਨੂੰ ਅਬੋਹਰ ਤੋਂ ਗ੍ਰਿਫ਼ਤਾਰ ਕਰ ਲਿਆ ।

ਕੀ ਆਖਣਾ ਹੈ ਪੁਲਸ ਅਧਿਕਾਰੀਆਂ ਦਾ

ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ ਕਿਸੇ ਵੀ ਪੱਖ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਰਿਹਾ। ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਵਾਰਦਾਤ ਪਿੱਛੇ ਦੀ ਸਾਜਿ਼ਸ਼, ਧਮਕੀ ਭਰੇ ਫ਼ੋਨ ਅਤੇ ਸੰਭਾਵਿਤ ਨੈੱਟਵਰਕ ਸਬੰਧੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ।

Related Post

Instagram