

ਸ਼ਰਾਬ ਦੀਆਂ 24 ਬੋਤਲਾਂ ਸਮੇਤ ਦੋ ਗਿ੍ਰਫਤਾਰ ਪਟਿਆਲਾ, 25 ਜੂਨ : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਐਸ.ਐਚ.ਓ ਇੰਸ: ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਸ਼ਰਾਬ ਦੀਆਂ 24 ਬੋਤਲਾਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਵਿਚ ਅਭਿਮਨਯੂ ਪੁੱਤਰ ਧਰਮੀਵਰ ਵਾਸ ਤੇਜਬਾਗ ਕਲੋਨੀ ਪਟਿਆਲਾ ਅਤੇ ਰਵੀ ਕੁਮਾਰ ਪੁੱਤਰ ਰਾਮ ਪ੍ਰਸ਼ਾਦ ਵਾਸ ਤੇਜ ਬਾਗ ਕਲੋਨੀ ਪਟਿਆਲਾ ਹੈ। ਪੁਲਸ ਮੁਤਾਬਕ ਏ.ਐਸ.ਆਈ ਚਰਨਜੀਤ ਕੁਮਾਰ ਪੁਲਸ ਪਾਰਟੀ ਸਮੇਤ ਭੂਤਨਾਥ ਮੰਦਰ ਸਨੋਰ ਰੋਡ ਪਟਿਆਲਾ ਵਿਖੇ ਮੌਜੂਦ ਸੀ। ਜਿਥੇ ਸੂਚਨਾ ਮਿਲੀ ਕਿ ਉਕਤ ਵਿਅਕਤੀ ਘਲੋੜੀ ਗੇਟ ਪਟਿਆਲਾ ਵਿਖੇ ਸ਼ਰਾਬ ਵੇਚ ਰਹੇ ਹਨ ਤਾਂ ਪੁਲਸ ਨੇ ਰੇਡ ਮਾਰ ਕੇ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਕੀਤੀਆਂ। ਜਿਸ ਦੇ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।