ਲਾਰੈਂਸ ਬਿਸ਼ਨੋਈ ਦੇ ਦੋ ਸਾਥੀ ਪੰਜ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਗਿਰੋਹ ਨਾਲ ਜੁੜੇ ਹੋਏ ਹਨ ਅਤੇ ਇਸਦੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਵਿੱਚ ਸਰਗਰਮੀ ਨਾਲ ਸ਼ਾਮਲ ਹਨ: ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਹਥਿਆਰਾਂ ਦੀ ਖੇਪ ਬਰਾਮਦ ਕਰਨ ਲਈ ਇੰਦੌਰ ਗਏ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਐਸਐਸਪੀ ਡਾ. ਅਖਿਲ ਚੌਧਰੀ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 2 ਸਤੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ, ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਕਿਹਾ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚ : ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੋਗਾ ਦੇ ਬੱਧਨੀ ਕਲਾਂ ਦੇ ਰਹਿਣ ਵਾਲੇ ਗੁਰਦੀਪ ਸਿੰਘ ਅਤੇ ਲੁਧਿਆਣਾ ਦੇ ਜਗਰਾਉਂ ਦੇ ਪਿੰਡ ਮਨੂ ਕੇ ਸੰਧੂ ਦੇ ਰਹਿਣ ਵਾਲੇ ਗੁਰਸੇਵਕ ਸਿੰਘ ਉਰਫ਼ ਮੋਟਾ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ .32 ਬੋਰ ਦੇਸੀ ਪਿਸਤੌਲ ਅਤੇ ਇੱਕ .30 ਬੋਰ ਦੇਸੀ ਪਿਸਤੌਲ ਦੇ ਨਾਲ-ਨਾਲ 10 ਮੈਗਜ਼ੀਨ ਸ਼ਾਮਲ ਹਨ। ਡੀ. ਜੀ. ਪੀ. ਨੇ ਕੀ ਦੱਸਿਆ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਗਿਰੋਹ ਨਾਲ ਜੁੜੇ ਹੋਏ ਹਨ ਅਤੇ ਇਸਦੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਵਿੱਚ ਸਰਗਰਮੀ ਨਾਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ, ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਖੂਫੀਆ ਜਾਣਕਾਰੀ ਦੇ ਆਧਾਰ ਤੇ ਕੀਤੀ ਗਈ ਹੈ ਕਾਰਵਾਈ : ਐਸ. ਐਸ. ਪੀ. ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸ. ਐਸ. ਪੀਭ) ਡਾ. ਅਖਿਲ ਚੌਧਰੀ ਨੇ ਖਾਸ ਖੁਫੀਆ ਜਾਣਕਾਰੀ `ਤੇ ਕਾਰਵਾਈ ਕਰਦੇ ਹੋਏ, ਸੀਆਈਏ ਮਲੋਟ ਦੁਆਰਾ ਐਸ. ਪੀ. (ਡੀ) ਸ੍ਰੀ ਮੁਕਤਸਰ ਸਾਹਿਬ ਅਤੇ ਡੀਐਸਪੀ (ਐਸਡੀ) ਲੰਬੀ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਨਾਕਾ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਪੁਲਸ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਨੀਲੇ ਰੰਗ ਦਾ ਕਿੱਟ ਬੈਗ ਲੈ ਕੇ ਜਾਣ ਤੋਂ ਰੋਕਿਆ, ਉਨ੍ਹਾਂ ਕਿਹਾ ਕਿ ਕਿੱਟ ਦੀ ਤਲਾਸ਼ੀ ਲੈਣ `ਤੇ ਪੁਲਸ ਟੀਮਾਂ ਨੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ।ਐਸ. ਐਸ. ਪੀ. ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗੁਰਦੀਪ ਸਿੰਘ ਹਰਜੋਤ ਸਿੰਘ ਉਰਫ ਨੀਲਾ ਅਤੇ ਜਗਦੀਪ ਸਿੰਘ ਉਰਫ ਜੱਗਾ ਦੇ ਸੰਪਰਕ ਵਿੱਚ ਆਇਆ ਸੀ - ਦੋਵੇਂ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਸਾਥੀ।ਇਸ ਸਬੰਧ ਵਿੱਚ, ਸ਼੍ਰੀ ਮੁਕਤਸਰ ਸਾਹਿਬ ਦੇ ਪੁਲਿਸ ਸਟੇਸ਼ਨ ਕਬਰਵਾਲਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 88 ਮਿਤੀ 01/09/2025 ਦਰਜ ਕੀਤੀ ਗਈ ਹੈ।
