
ਅੰਮ੍ਰਿਤਸਰ ਮੰਦਿਰ ਦੇ ਬਾਹਰ ਦੋ ਬਾਈਕ ਸਵਾਰਾਂ ਨੇ ਵਿਸਫੋਟਕ ਸੁੱਟ ਕੀਤਾ ਧਮਾਕਾ
- by Jasbeer Singh
- March 15, 2025

ਅੰਮ੍ਰਿਤਸਰ ਮੰਦਿਰ ਦੇ ਬਾਹਰ ਦੋ ਬਾਈਕ ਸਵਾਰਾਂ ਨੇ ਵਿਸਫੋਟਕ ਸੁੱਟ ਕੀਤਾ ਧਮਾਕਾ ਅੰਮ੍ਰਿਤਸਰ : ਗੁਰੂ ਕੀ ਨਗਰੀ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ `ਚ ਸਥਿਤ ਠਾਕੁਰਦੁਆਰਾ ਮੰਦਰ `ਚ ਹਮਲਾਵਰ ਮੋਟਰਸਾਈਕਲ `ਤੇ ਸਵਾਰ ਦੋ ਨੌਜਵਾਨਾਂ ਨੇ ਬੰਬ ਵਰਗੀ ਚੀਜ਼ ਸੁੱਟ ਕੇ ਮੰਦਰ `ਤੇ ਹਮਲਾ ਕੀਤਾ ਜੋ ਸੀ. ਸੀ. ਟੀ. ਵੀ. ਵੀਡੀਓ ਵਿੱਚ ਵੀ ਸਪੱਸ਼ਟ ਦਿਖਾਈ ਦੇ ਰਿਹਾ ਹੈ। ਪੁਲਸ ਨੇ ਸੀ. ਸੀ. ਟੀ. ਵੀ. ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ `ਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨ ਮੋਟਰਸਾਈਕਲ `ਤੇ ਆਏ ਸਨ ਅਤੇ ਉਨ੍ਹਾਂ ਦੇ ਹੱਥਾਂ `ਚ ਝੰਡੇ ਸਨ। ਉਹ ਕੁਝ ਦੇਰ ਮੰਦਰ ਦੇ ਬਾਹਰ ਖੜ੍ਹੇ ਰਹੇ ਅਤੇ ਫਿਰ ਮੰਦਰ ਵੱਲ ਕੋਈ ਬੰਬਨੁਮਾ ਚੀਜ਼ ਸੁੱਟ ਦਿੱਤੀ ।ਜਿਵੇਂ ਹੀ ਉਹ ਉਥੋਂ ਭੱਜੇ ਤਾਂ ਮੰਦਰ `ਚ ਜ਼ਬਰਦਸਤ ਧਮਾਕਾ ਹੋਇਆ। ਘਟਨਾ ਰਾਤ ਕਰੀਬ 12:35 ਵਜੇ ਵਾਪਰੀ। ਹਮਲੇ ਤੋਂ ਬਾਅਦ ਪੂਰੇ ਇਲਾਕੇ `ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉਸ ਸਮੇਂ ਮੰਦਰ ਦਾ ਪੁਜਾਰੀ ਵੀ ਅੰਦਰ ਸੌਂ ਰਿਹਾ ਸੀ ਪਰ ਖੁਸ਼ਕਿਸਮਤੀ ਨਾਲ ਉਹ ਵਾਲ-ਵਾਲ ਬਚ ਗਿਆ।ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ `ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਮਲਾਵਰ ਕੌਣ ਸਨ ਅਤੇ ਹਮਲੇ ਪਿੱਛੇ ਉਨ੍ਹਾਂ ਦਾ ਕੀ ਮਕਸਦ ਸੀ। ਇਹ ਘਟਨਾ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਦੀ ਹੈ, ਜਿੱਥੇ ਇਸ ਹਮਲੇ ਕਾਰਨ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹੈ ।