post

Jasbeer Singh

(Chief Editor)

ਸਰਹੱਦੋ਼ ਪਾਰ ਨਸ਼ਾ ਤੇ ਹਥਿਆਰ ਤਸਕਰੀ ਕਰਨ ਵਾਲੇ ਦੋ ਅਪਰਾਧੀ ਗ੍ਰਿਫਤਾਰ

post-img

ਸਰਹੱਦੋ਼ ਪਾਰ ਨਸ਼ਾ ਤੇ ਹਥਿਆਰ ਤਸਕਰੀ ਕਰਨ ਵਾਲੇ ਦੋ ਅਪਰਾਧੀ ਗ੍ਰਿਫਤਾਰ ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਖੁਫੀਆ ਜਾਣਕਾਰੀ ਦੇ ਅਧਾਰ ਤੇ ਕਾਰਵਾਈ ਕਰਦਿਆਂ ਦੋ ਸ਼ੱਕੀ ਵਿਅਕਤੀਆਂ ਨੂੰ ਗਿਰਫ਼ਤਾਰ ਕਰਕੇ 4 ਗਲੌਕ-26 ਪਿਸਤੌਲ ਬਰਾਮਦ ਕੀਤੇ ਹਨ। ਇਸ ਬਰਾਮਦਗੀ ਅਤੇ ਗ੍ਰਫਤਾਰੀ ਦੇ ਨਾਲ ਸਰਹੱਦ ਪਾਰੋਂ ਚੱਲ ਰਿਹਾ ਤਸਕਰੀ ਦੇ ਮੋਡਿਊਲ ਦਾ ਪਰਦਾਫਾਸ਼ ਪੁਲਿਸ ਵੱਲੋਂ ਕੀਤਾ ਗਿਆ ਹੈ। ਫੜੇ ਗਏ ਸਮਗਲਰ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈਟਵਰਕ ਦੇ ਨਾਲ ਜੁੜੇ ਹੋਏ ਸਨ। ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਭਾਰਤ ਵਿੱਚ ਭੇਜੀ ਜਾਂਦੀ ਸੀ। ਪੁਲਿਸ ਵੱਲੋਂ ਇਸ ਤਸਕਰੀ ਨੈਟਵਰਕ ਨਾਲ ਜੁੜੇ ਲਿੰਕ ਸਬੰਧੀ ਤਫਤੀਸ਼ ਕੀਤੀ ਜਾ ਰਹੀ ਹੈ ।

Related Post

Instagram