post

Jasbeer Singh

(Chief Editor)

Punjab

ਔਰਤਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਵਿੱਤੀ ਤੌਰ ਤੇ ਖੁਸ਼ਹਾਲ ਕਰਨ ਲਈ ਦੋ ਰੋਜ਼ਾ ਸਮਾਗਮਾਂ ਦਾ ਆਗਾਜ਼

post-img

ਔਰਤਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਵਿੱਤੀ ਤੌਰ ਤੇ ਖੁਸ਼ਹਾਲ ਕਰਨ ਲਈ ਦੋ ਰੋਜ਼ਾ ਸਮਾਗਮਾਂ ਦਾ ਆਗਾਜ਼ ਬਨਾਸਰ ਬਾਗ ਵਿਖੇ ਵੱਖ-ਵੱਖ ਉਤਪਾਦਾਂ ਦੀ ਵਿਕਰੀ ਉੱਤੇ ਅਧਾਰਤ ਪ੍ਰਦਰਸ਼ਨੀ ਦਾ ਆਯੋਜਨ ਸੰਗਰੂਰ, 10 ਮਾਰਚ : ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਵਿੱਚ ਰਹਿੰਦੀਆਂ ਔਰਤਾਂ ਨੂੰ ਵਿੱਤੀ ਤੌਰ ਤੇ ਖੁਸ਼ਹਾਲ ਕਰਨ ਲਈ ਜਿਲਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਮਿਸ਼ਨ ਨੂੰ ਹੋਰ ਹੁੰਗਾਰਾ ਦਿੰਦੇ ਹੋਏ ਅੱਜ ਸ਼ਹਿਰ ਦੇ ਬਨਾਸਰ ਬਾਗ਼ ਵਿੱਚ ਦੋ ਰੋਜਾ ਪ੍ਰਦਰਸ਼ਨੀ ਆਰੰਭ ਹੋਈ ਜਿਸ ਦਾ ਉਦਘਟਨ ਹਸਪਤਾਲ ਭਲਾਈ ਸ਼ਾਖਾ ਦੇ ਚੇਅਰਪਰਸਨ ਡਾ. ਕਮਲਦੀਪ ਸ਼ਰਮਾ ਵੱਲੋਂ ਕੀਤਾ ਗਿਆ । ਇਸ ਮੌਕੇ ਉਹਨਾਂ ਨਾਲ ਸ਼੍ਰੀਮਤੀ ਕੁਦਰਤ ਚਾਹਲ ਅਤੇ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਵੀ ਮੌਜੂਦ ਸਨ । ਬਾਗ਼ ਦੇ ਹਰਿਆਵਲ ਭਰਪੂਰ ਚੌਗਿਰਦੇ ਵਿਚ ਲਗਾਏ ਗਏ ਵੱਖ ਵੱਖ ਵਸਤਾਂ ਦੇ ਸਟਾਲਾਂ ਦਾ ਜਾਇਜ਼ਾ ਲੈਂਦਿਆਂ ਡਾ. ਕਮਲਦੀਪ ਸ਼ਰਮਾ ਨੇ ਕਿਹਾ ਕਿ ਇਸ ਉਪਰਾਲੇ ਨਾਲ ਪੇਂਡੂ ਖੇਤਰਾਂ ਵਿੱਚ ਕੰਮ ਕਰਦੇ ਉੱਦਮੀ ਲੋਕਾਂ ਨੂੰ ਆਰਥਿਕ ਮਜ਼ਬੂਤੀ ਮਿਲਦੀ ਹੈ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੁੰਦੇ ਹਨ । ਉਨ੍ਹਾਂ ਕਿਹਾ ਕਿ ਘਰੇਲੂ ਉਤਪਾਦਾਂ ਦੀ ਵਿਕਰੀ ਕਰਨ ਲਈ ਮਿਆਰੀ ਮੰਚ ਉਪਲਬਧ ਕਰਵਾਉਣ ਦਾ ਮਕਸਦ ਇਨ੍ਹਾਂ ਹੋਣਹਾਰ, ਤਜਰਬੇਕਾਰ ਅਤੇ ਮਿਹਨਤੀ ਔਰਤਾਂ ਨੂੰ ਵਿੱਤੀ ਤੌਰ ਉੱਤੇ ਮਜਬੂਤ ਬਣਾਉਣਾ ਹੈ ਤਾਂ ਜੋ ਇਹ ਵੀ ਆਪਣੇ ਪਰਿਵਾਰਾਂ ਦੀਆਂ ਬੁਨਿਆਦੀ ਜਰੂਰਤਾਂ ਨੂੰ ਪੂਰਾ ਕਰਨ ਵਿੱਚ ਵੱਧ ਚੜ ਕੇ ਯੋਗਦਾਨ ਪਾ ਸਕਣ। ਉਹਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਵੱਧ ਚੜ ਕੇ ਇਸ ਪ੍ਰਦਰਸ਼ਨੀ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ ਤਾਂ ਕਿ ਇੱਥੇ ਪਹੁੰਚੇ ਸਮੂਹਾਂ ਵੱਲੋਂ ਤਿਆਰ ਉਤਪਾਦਾਂ ਦੇ ਮਿਆਰ ਅਤੇ ਗੁਣਵੱਤਾ ਬਾਰੇ ਲੋਕ ਵੀ ਜਾਣੂ ਹੋ ਸਕਣ। ਉਹਨਾਂ ਦੱਸਿਆ ਕਿ ਇਹ ਸਮਾਗਮ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਹਨ ।

Related Post