

ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਹੋ ਰਿਹਾ ਸ਼ੁਰੂ ਚੰਡੀਗੜ੍ਹ, 10 ਜੁਲਾਈ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਸੈਸ਼ਨ ਅੱਜ ਤੋਂ ਹੀ ਸ਼ੁਰੂ ਹੋਣ ਜਾ ਰਿਹਾ ਹੈ। ਸੈਸ਼ਨ ਜੋ ਕਿ ਪੰਜਾਬ ਦੇ ਭੱਖਦੇ ਮੁੱਦਿਆਂ ਦੇ ਚਲਦਿਆਂ ਹੰਗਾਮਾ ਭਰਪੂਰ ਹੀ ਰਹੇਗਾ ਮੌਕੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਿਧਾਇਕ ਦਲ ਦੀ ਮੀਟਿੰਗ ਕਰਕੇ ਸਦਨ ’ਚ ਭਖਦੇ ਮੁੱਦਿਆ ਵਿਸ਼ੇਸ਼ ਤੌਰ ’ਤੇ ਅਮਨ ਕਾਨੂੰਨ ਤੇ ਲੈਂਡ ਪੁਲਿੰਗ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ ਜਾਵੇਗੀ। ਸੈਸ਼ਨ ’ਚ ਜਿਥੇ ਨਸ਼ਿਆਂ ਨੂੰ ਲੈ ਕੇ ਚਰਚਾ ਕਰਵਾਈ ਜਾ ਸਕਦੀ ਹੈ, ਉਥੇ ਬੇਅਦਬੀਆਂ ਲਈ ਸਖ਼ਤ ਸਜ਼ਾਵਾਂ ਦੇ ਦਾ ਨਵੇਂ ਕਾਨੂੰਨ ਦਾ ਬਿਲ ਲਿਆਂਦਾ ਜਾ ਰਿਹਾ ਹੈ। ਸੈਸ਼ਨ ਦੀ ਸ਼ੁਰੂਆਤ ਵਿਛੜੀਆਂ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਤੋਂ ਬਾਅਦ ਗ਼ੈਰ ਸਰਕਾਰੀ ਤੇ ਵਿਧਾਨਕ ਕੰਮ ਹੋਵੇਗਾ।