post

Jasbeer Singh

(Chief Editor)

Punjab

ਅਵਾਰਾ ਪਸ਼ੂ ਦੇ ਗੱਡੀ ਅੱਗੇ ਆ ਜਾਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਦੋ ਦੀ ਮੌਤ ਤੇ ਤੀਸਰਾ ਗੰਭੀਰ ਜ਼ਖ਼ਮੀ

post-img

ਅਵਾਰਾ ਪਸ਼ੂ ਦੇ ਗੱਡੀ ਅੱਗੇ ਆ ਜਾਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਦੋ ਦੀ ਮੌਤ ਤੇ ਤੀਸਰਾ ਗੰਭੀਰ ਜ਼ਖ਼ਮੀ ਸੰਗਰੂਰ : ਸਾਡਾ ਕੀ ਕਸੂਰ ਸਾਡਾ ਜਿ਼ਲਾ ਸੰਗਰੂਰ ਦੇ ਨਾਮ ਨਾਲ ਜਾਣੇ ਸ਼ਹਿਰ ਸੰਗਰੂਰ ਵਿੱਚ ਬੀਤੀ ਰਾਤ ਸੰਗਰੂਰ ਦੇ ਨਾਨਕਿਆਂ ਦਾ ਚੌਂਕ ਦੇ ਵਿੱਚ ਉੱਪਰ ਵੱਡਾ ਭਿਆਨਕ ਸੜਕ ਹਾਦਸਾ ਹੋਣ ਨਾਲ ਗੱਡੀ ਵਿਚ ਸਵਾਰ ਤਿੰਨ ਵਿਚੋਂ ਦੋ ਦੀ ਮੌਤ ਹੋ ਗਈ ਹੈ ਜਦੋਂ ਕਿ ਤੀਸਰੇ ਨੂੰ ਗੰਭੀਰ ਹਾਲਤ ਦੇ ਚਲਦਿਆਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਦੀ ਕਿਲਾ ਮਾਰਕੀਟ ਤੋਂ ਲਭਦੀਪ ਨਾਮ ਦਾ ਨੌਜਵਾਨ ਆਪਣੇ ਦੋ ਦੋਸਤਾਂ ਦੇ ਨਾਲ ਰਾਤ ਨੂੰ ਤਕਰੀਬਨ 1 ਵਜੇ ਆਪਣੀ ਦੁਕਾਨ ਬੰਦ ਕਰਕੇ ਆਪਣੇ ਪਿੰਡ ਵੱਲ ਜਾ ਰਿਹਾ ਸੀ ਕਿ ਇਸ ਦੌਰਾਨ ਅਚਾਨਕ ਰਸਤੇ ਵਿੱਚ ਅਵਾਰਾ ਪਸ਼ੂ ਆ ਗਿਆ, ਜਿਸ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਨਾਨਕਿਆਂ ਵਾਲੇ ਚੌਂਕ ਵਿੱਚ ਜਾ ਵੱਜੀ । ਹਾਦਸੇ ਵਿੱਚ ਗੱਡੀ ਚਲਾ ਰਹੇ ਜਸਕਰਨ ਸਿੰਘ ਵਾਸੀ ਬਰਨਾਲਾ ਦੀ ਮੌਕੇ `ਤੇ ਮੌਤ ਹੋ ਗਈ, ਜਦਕਿ ਲਵਪ੍ਰੀਤ ਸਿੰਘ ਹਸਪਤਾਲ ਜਾ ਕੇ ਦਮ ਤੋੜਿਆ ਗਿਆ । ਤੀਜੇ ਨੌਜਵਾਨ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਹੈ । ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਵਾਸੀ ਸੰਗਰੂਰ ਵਿਆਹਿਆ ਹੋਇਆ ਸੀ ਅਤੇ ਇੱਕ 7 ਸਾਲਾ ਧੀ ਦਾ ਪਿਤਾ ਸੀ । ਸੰਗਰੂਰ ਸਿਟੀ ਦੇ ਥਾਣਾ ਮੁਖੀ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਉੱਪਰ 174 ਦੀ ਕਾਰਵਾਈ ਕਰ ਦਿੱਤੀ ਗਈ ਹੈ। ਮ੍ਰਿਤਕਾਂ ਦਾ ਪੋਸਟਮਾਰਟਮ ਹੋ ਰਿਹਾ ਹੈ ਅਤੇ ਪੂਰੇ ਮਾਮਲੇ ਦੇ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ।

Related Post