post

Jasbeer Singh

(Chief Editor)

ਉਤਰ ਪ੍ਰਦੇਸ਼ ਵਿੱਚ ਬੱਸ ਤੇ ਟਰੱਕ ਦੀ ਟੱਕਰ ਵਿਚ ਦੋ ਹਲਾਕ

post-img

ਉਤਰ ਪ੍ਰਦੇਸ਼ ਵਿੱਚ ਬੱਸ ਤੇ ਟਰੱਕ ਦੀ ਟੱਕਰ ਵਿਚ ਦੋ ਹਲਾਕ ਲਖਨਊ, 11 ਜੁਲਾਈ : ਹਾਥਰਸ ਦੇ ਥਾਣਾ ਸਿਕੰਦਰਾਰਾਓ ਦੇ ਪਿੰਡ ਤੋਲੀ ਨੇੜੇ ਇਕ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ ਜਿਸ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ ਹੈ ਅਤੇ 16 ਜ਼ਖ਼ਮੀ ਹੋ ਗਏ ਹਨ। ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਹਾਥਰਸ ਦੇ ਜ਼ਿਲ੍ਹਾ ਮੈਜੀਸਟ੍ਰੇਟ ਨੇ ਕਿਹਾ ਕਿ ਇਹ ਹਾਦਸਾ ਅੱਜ ਤੜਕੇ ਵਾਪਰਿਆ ਅਤੇ ਸੂਚਨਾ ਮਿਲਦੇ ਹੀ ਅਧਿਕਾਰੀ ਮੌਕੇ ਉਤੇ ਪੁੱਜ ਗਏ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ।

Related Post