ਸਰਦੂਲਗੜ੍ਹ ਵਿਖੇ ਅਣਪਛਾਤੇ ਹਮਲਾਵਰਾਂ ਨੇ ਕੀਤਾ ਗੋਲੀਬਾਰੀ ਕਰਕੇ ਦੋ ਦਾ ਕਤਲ ਮਾਨਸਾ, 27 ਫਰਵਰੀ 2026 : ਪੰਜਾਬ ਦੇ ਜਿ਼ਲਾ ਮਾਨਸਾ ਦੇ ਸਰਦੂਲਗੜ੍ਹ ਵਿਖੇ ਅਣਪਛਾਤੇ ਹਮਲਾਵਰਾਂ ਵਲੋਂ ਦੋ ਵਿਅਕਤੀਆਂ ਦਾ ਗੋਲੀਬਾਰੀ ਕਰਕੇ ਕਤਲ ਕਰ ਦਿੱਤੇ ਜਾਣ ਦਾ ਪਤਾ ਚੱਲਿਆ ਹੈ। ਕੌਣ ਹਨ ਦੋਵੇਂ ਜਣੇ ਦੋ ਉਤਰ ਗਏ ਮੌਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਮਾਨਸਾ ਦੇ ਸਰਦੂਲਗੜ੍ਹ ਵਿਖੇ ਜੋ ਅਣਪਛਾਤੇ ਹਮਲਵਰਾਂ ਵਲੋਂ ਦੋ ਵਿਅਕਤੀਆਂ ਤੇ ਤਾਬੜਤੋੜ ਗੋਲੀਬਾਰੀ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਦੇ ਵਿਚ ਕਾਕਾ ਸਿੰਘ ਅਤੇ ਉਨ੍ਹਾਂ ਦੇ ਘਰ ਦਾ ਨੌਕਰ ਸ਼ਾਮਲ ਹੈ, ਜਿਨ੍ਹਾਂ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ ਸੀ। ਦੱਸਣਯੋਗ ਹੈ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਸਵਾਲਾਂ ਦੇ ਕਟਹਿਰੇ ਵਿਚ ਹੈ। ਪੁਲਸ ਨੇ ਪਤਾ ਚਲਦਿਆਂ ਹੀ ਕੀਤੀ ਨਾਕਾਬੰਦੀ ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਮੌਕੇ `ਤੇ ਪਹੁੰਚ ਗਏ ਹਨ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੂਰੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਗਈ ਹੈ। ਹਮਲਾਵਰਾਂ ਦੀ ਪਛਾਣ ਲਈ ਆਸ-ਪਾਸ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ। ਮੁੱਢਲੀ ਜਾਂਚ ਵਿੱਚ ਇਹ ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
