ਅੰਮ੍ਰਿਤਸਰ ਵਿਖੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਅੰਮ੍ਰਿਤਸਰ, 3 ਸਤੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।
ਕੀ ਕੀ ਤੇ ਕਿੰਨੇ-ਕਿੰਨੇ ਹਥਿਆਰ ਕੀਤੇ ਗਏ ਹਨ ਬਰਾਮਦ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵੱਲੋਂ ਜੋ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ, 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਕੋਲੋਂ 8 ਗੈਰ-ਕਾਨੂੰਨੀ .30 ਬੋਰ ਪਿਸਤੌਲ ਸਮੇਤ 103 ਜਿ਼ੰਦਾ ਕਾਰਤੂਸ ਬਰਾਮਦ ਕੀਤੇ ਗਏ ।
ਕੀ ਸਾਹਮਣੇ ਆਇਆ ਸ਼ੁਰੂਆਤੀ ਜਾਂਚ ਵਿਚ
ਪੁਲਸ ਵਲੋਂ ਦੋਹਾਂ ਵਿਅਕਤੀਆਂ ਤੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ `ਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਨੂੰ ਗੈਰ-ਕਾਨੂੰਨੀ ਵਿਦੇਸ਼ੀ ਬਣੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਨ ਅਤੇ ਸਪਲਾਈ ਕਰਨ ਵਿੱਚ ਸ਼ਾਮਲ ਸਨ ।
ਦੋਹਾਂ ਤਸਕਰਾਂ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ
ਗੈਰ-ਕਾਨੂੰਨੀ ਹਥਿਆਰਾਂ (Illegal weapons) ਸਮੇਤ ਪਕੜੇ ਗਏ ਦੋਹਾਂ ਤਸਕਰਾਂ ਵਿਰੁੱਧ ਥਾਣਾ ਇਸਲਾਮਾਬਾਦ ਅੰਮ੍ਰਿਤਸਰ ਵਿਖੇ ਆਰਮਜ਼ ਐਕਟ (Arms Act) ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਹੈ । ਪਿਛਲੇ ਅਤੇ ਅਗਲੇ ਸਬੰਧਾਂ ਨੂੰ ਸਥਾਪਤ ਕਰਨ, ਸਰਹੱਦ ਪਾਰ ਸਬੰਧਾਂ ਦੀ ਪੁਸ਼ਟੀ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ।
