ਮਿੰਨੀ ਬੱਸ ਪਲਟ ਜਾਣ ਦੇ ਕਾਰਨ ਹੋਈ ਦੋ ਲੋਕਾਂ ਦੀ ਮੌਤ
ਜੰਮੂ, 14 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਜੰਮੂ-ਕਸ਼ਮੀਰ (Jammu and Kashmir) ਦੇ ਜਿਲਾ ਰਿਆਸੀ ਵਿਖੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਹੈ ।
ਕਿਥੇ ਵਾਪਰਿਆ ਸੜਕ ਹਾਦਸਾ
ਮਿਲੀ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਰਿਆਸੀ ਜਿਲੇ ਵਿਖੇ ਜੋ ਇਕ ਮਿੰਨੀ ਬਸ ਦੇ ਪਲਣ ਜਾਣ 'ਤੇ ਸੜਕ ਹਾਦਸਾ (Road accident) ਵਾਪਰਿਆ ਹੈ ਦੌਰਾਨ ਜੋ ਦੋ ਲੋਕਾਂ ਦੀ ਮੌਤ ਹੋ ਗਈ ਹੈ ਕਈ ਵਿਅਕਤੀ ਗੰਭੀਰ ਜਖਮੀ ਹੋ ਗਏ ਹਨ ਵਾਲਾ ਸੜਕ ਹਾਦਸਾ ਬੁੱਕਲ ਸੁਰੰਗ ਨੇੜੇ ਵਾਪਰਿਆ ਦੱਸਿਆ ਜਾ ਰਿਹਾ ਹੈ ।
ਕੀ ਦੱਸਿਆ ਪੁਲਸ ਅਧਿਕਾਰੀਆਂ ਨੇ
ਉਕਤ ਵਾਪਰੇ ਸੜਕ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੱਕਲ ਤੋਂ ਰਿਆਸੀ ਜਾ ਰਹੀ ਮਿੰਨੀ ਬੱਸ ਜੋ ਅੱਜ ਸਵੇਰੇ ਸੁਰੰਗ ਨੇੜੇ ਪਲਟ ਗਈ, ਜਿਸ ਨਾਲ ਕਈ ਯਾਤਰੀ ਜ਼ਖ਼ਮੀ ਹੋ ਗਏ ਹਨ ਦੌਰਾਨ ਜਖਮੀ (Injured) ਹੋਏ ਲੋਕਾਂ ਨੂੰ ਬਚਾਉਣ ਲਈ ਪੁਲਸ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ ।
ਅਧਿਕਾਰੀਆਂ ਮੁਤਾਬਕ ਇੱਕ ਵਿਅਕਤੀ ਦੀ ਮੌਕੇ `ਤੇ ਹੀ ਮੌਤ ਹੋ ਗਈ, ਜਦਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਇੱਕ ਹੋਰ ਯਾਤਰੀ ਨੇ ਹਸਪਤਾਲ ਲਿਜਾਏ ਜਾਣ ਦੌਰਾਨ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਦੋ ਯਾਤਰੀਆਂ ਨੂੰ ਅਗਲੇਰੇ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਜੰਮੂ ਵੀ ਭੇਜਿਆ ਗਿਆ ਹੈ ।
