post

Admin

(Chief Editor)

Punjab

ਟਰੱਕ ਵਲੋਂ ਸਕੂਟਰ ਨੂੰ ਟੱਕਰ ਮਾਰਨ ਕਾਰਨ ਹੋਈ ਦੋ ਵਿਅਕਤੀਆਂ ਦੀ ਮੌਤ

post-img

ਟਰੱਕ ਵਲੋਂ ਸਕੂਟਰ ਨੂੰ ਟੱਕਰ ਮਾਰਨ ਕਾਰਨ ਹੋਈ ਦੋ ਵਿਅਕਤੀਆਂ ਦੀ ਮੌਤ

ਫਤਹਿਗੜ੍ਹ ਸਾਹਿਬ, 30 ਜੁਲਾਈ 2026 : ਜਿਲਾ ਫਤਿਹਗੜ੍ਹ ਸਾਹਿਬ (Fatehgarh Sahib) ਅਧੀਨ ਆਉਂਦੇ ਪਿੰਡ ਪੀਰ ਜੈਨ ਨੇੜੇ ਟਰੱਕ ਵਲੋਂ ਸਕੂਟਰ ਨੂੰ ਟੱਕਰ ਮਾਰ ਦੇਣ ਕਾਰਨ ਦੋ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਪਿੰਡ ਪੀਰ ਜੈਨ (Village Pir Jain) ਨੇੜੇ ਜੋ ਚੰਡੀਗੜ੍ਹ ਵਾਲੇ ਪਾਸੇ ਤੋਂ ਆ ਰਹੇ ਇਕ ਟਰੱਕ ਵਲੋਂ ਸਕੂਟਰ ਨੂੰ ਟੱਕਰ ਮਾਰ ਦਿੱਤੀ ਸੀ ਦੇ ਕਾਰਨ ਵਾਪਰੇ ਸੜਕ ਹਾਦਸੇ (Road accidents) ਵਿਚ ਅੱਗ ਲੱਗਣ ਕਾਰਨ ਸਕੂਟਰ ਦੋਵੇਂ ਵਿਅਕਤੀਆਂ ਦੀ ਮੌਤ ਹੋ ਗਈ ਸੀ ਦੀ ਪਛਾਣ 42 ਸਾਲਾ ਮਨਦੀਪ ਸਿੰਘ ਵਾਸੀ ਪਿੰਡ ਕੋਟਲਾ ਬਜਵਾੜਾ ਅਤੇ 25 ਸਾਲਾ ਪੂਜਾ ਵਾਸੀ ਪਿੰਡ ਮਾਨੂਪੁਰ ਦੇ ਤੌਰ 'ਤੇ ਹੋਈ ਹੈ ।

ਪੁਲਸ ਨੇ ਲਾਸ਼ਾਂ ਨੂੰ ਭੇਜ ਦਿੱਤਾ ਹੈ ਪੋਸਟਮਾਰਟਮ ਲਈ

ਘਟਨਾ ਦੀ ਸੂਚਨਾ ਮਿਲਦੇ ਹੀ ਪੰਜਾਬ ਪੁਲਸ ਦੀ ਰੋਡ ਸੇਫਟੀ ਫੋਰਸ ਅਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਟੀਮ ਤੁਰੰਤ ਮੌਕੇ `ਤੇ ਪਹੁੰਚ ਗਈ । ਪੁਲਸ ਅਤੇ ਪਿੰਡ ਵਾਸੀਆਂ ਨੇ ਅੱਗ ’ਤੇ ਕਾਬੂ ਪਾ ਕੇ ਸਥਿਤੀ ’ਤੇ ਕਾਬੂ ਪਾਇਆ ਅਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ । ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਐਸ. ਐਚ. ਓ. ਰਾਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ `ਚ ਲੈ ਕੇ ਲਾਸ਼ਾਂ ਨੂੰ ਪੋਸਟਮਾਰਟਮ (Postmortem) ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਭੇਜ ਦਿੱਤਾ ਹੈ ।

Related Post

Instagram