post

Jasbeer Singh

(Chief Editor)

Punjab

ਕਾਰ ਦੇ ਨਹਿਰ ਵਿਚ ਡਿੱਗਣ ਕਰਕੇ ਦੋ ਵਿਅਕਤੀਆਂ ਦੀ ਮੌਤ

post-img

ਕਾਰ ਦੇ ਨਹਿਰ ਵਿਚ ਡਿੱਗਣ ਕਰਕੇ ਦੋ ਵਿਅਕਤੀਆਂ ਦੀ ਮੌਤ ਪੱਟੀ : ਪੰਜਾਬ ਦੇ ਸਹਿਰ ਪੱਟੀ ’ਚ ਦੇਰ ਰਾਤ ਕਾਰ ਦੇ ਨਹਿਰ ’ਚ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿਇਹ ਹਾਦਸਾ ਪਿੰਡ ਕੱਚਾ ਪੱਕਾ ਦੇ ਨੇੜੇ ਦੇਰ ਰਾਤ ਕਰੀਬ 11 ਵਜੇ ਵਾਪਰਿਆ ਸੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ। ਹਾਦਸੇ ’ਚ ਜਾਨ ਗੁਆਉਣ ਵਾਲੇ ਦੋਹੇਂ ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ ਤੇ ਰਣਜੋਧ ਸਿੰਘ ਵਜੋਂ ਹੋਈ ਹੈ ਜੋ ਕਿ ਪਟਵਾਰੀ ਹਨ। ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਪਟਵਾਰੀ ਹਰੀਕੇ ਤੋਂ ਭਿੱਖੀਵਿੰਡ ਆ ਰਹੇ ਸੀ ਅਤੇ ਰਸਤੇ ’ਚ ਇਹ ਹਾਦਸਾ ਵਾਪਰ ਗਿਆ।

Related Post