ਦੋ ਪੁਲਸ ਅਧਿਕਾਰੀਆਂ ਦੀ ਹੋਈ ਸੜਕ ਹਾਦਸੇ ਵਿੱਚ ਮੌਤ ਜੰਮੂ ਕਸ਼ਮੀਰ, 11 ਅਗਸਤ 2025 : ਭਾਰਤ ਦੇਸ਼ ਦੇ ਸੂਬੇ ਜੰਮੂ-ਕਸ਼ਮੀਰ ਦੇ ਦੋ ਪੁਲਸ ਅਧਿਕਾਰੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰਨਾਥ ਯਾਤਰਾ ਦੀ ਡਿਊਟੀ ਤੋਂ ਬਾਅਦ ਸ਼੍ਰੀਨਗਰ ਤੋਂ ਜੰਮੂ ਜਾ ਰਹੇ ਤਿੰਨ ਸਬ-ਇੰਸਪੈਕਟਰ ਸ਼ਹਿਰ ਦੇ ਲਾਸਜਨ ਖੇਤਰ ਦੇ ਤੇਂਗਨ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕ ਵੀ ਮੌਕੇ `ਤੇ ਪਹੁੰਚ ਗਏ ਅਤੇ ਜਿਸ ਤੋਂ ਬਾਅਦ ਜ਼ਖ਼ਮੀ ਪੁਲਿਸ ਅਧਿਕਾਰੀਆਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਦੋ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਦੋਂ ਕਿ ਇੱਕ ਦੀ ਹਾਲਤ ਗੰਭੀਰ ਹੈ। ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕੌਣ ਹਨ ਮ੍ਰਿਤਕ ਪੁਲਸ ਮੁਲਾਜਮ ਮ੍ਰਿਤਕ ਪੁਲਿਸ ਅਧਿਕਾਰੀਆਂ ਦੀ ਪਛਾਣ ਸਚਿਨ ਵਰਮਾ ਅਤੇ ਸ਼ੁਭਮ ਵਜੋਂ ਹੋਈ ਹੈ, ਜਦੋਂ ਕਿ ਜ਼ਖ਼ਮੀ ਅਧਿਕਾਰੀ ਦੀ ਪਛਾਣ ਮਸਤਾਨ ਸਿੰਘ ਵਜੋਂ ਹੋਈ ਹੈ। ਮਸਤਾਨ ਸਿੰਘ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹੈ। ਜਦੋਂ ਕਿ ਦੋਵੇਂ ਮ੍ਰਿਤਕ ਜਵਾਨਾਂ ਦਾ ਅੰਤਿਮ ਸਸਕਾਰ ਪੋਸਟਮਾਰਟਮ ਤੋਂ ਬਾਅਦ ਕੀਤਾ ਗਿਆ।

