ਦੋ ਪ੍ਰਾਈਵੇਟ ਸਕੂਲਾਂ ਨੂੰ ਚੰਡੀਗੜ੍ਹ ਵਿਚ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
- by Jasbeer Singh
- May 21, 2026
ਦੋ ਪ੍ਰਾਈਵੇਟ ਸਕੂਲਾਂ ਨੂੰ ਚੰਡੀਗੜ੍ਹ ਵਿਚ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 21 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਕੁੱਝ ਪ੍ਰਾਈਵੇਟ ਸਕੂਲਾਂ ਨੂੰ ਇਕ ਵਾਰ ਫਿਰ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਹੜੇ ਹਨ ਇਹ ਦੋ ਸਕੂਲ ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਸਕੂਲਾਂ ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੈਕਟਰ 40 ਵਿਚ ਦਿੱਲੀ ਪਬਲਿਕ ਸਕੂਲ (ਡੀ. ਪੀ. ਐਸ.) ਅਤੇ ਸੈਕਟਰ 25 ਵਿੱਚ ਚਿਤਕਾਰਾ ਇੰਟਰਨੈਸ਼ਨਲ ਸਕੂਲ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਪੁਲਿਸ, ਬੰਬ ਸਕੁਐਡ ਅਤੇ ਫੋਰੈਂਸਿਕ ਟੀਮਾਂ ਮੌਕੇ `ਤੇ ਪਹੁੰਚੀਆਂ । ਸਕੂਲ ਦੇ ਗਰਾਊਂਡ ਦੀ ਤਲਾਸ਼ੀ ਲਈ ਗਈ ਪਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਹਾਲਾਂਕਿ, ਪੁਲਿਸ ਨੇ ਸਾਵਧਾਨੀ ਦੇ ਤੌਰ `ਤੇ ਸਕੂਲਾਂ ਦੀ ਸੁਰੱਖਿਆ ਵਧਾ ਦਿੱਤੀ ਹੈ । ਪੁਲਸ ਨੇ ਸਕੂਲ ਕੈਂਪਸ ਖਾਲੀ ਕਰਵਾ ਕੀਤੀ ਜਾਂਚ ਰਿਪੋਰਟਾਂ ਅਨੁਸਾਰ ਧਮਕੀ ਮਿਲਣ ਤੋਂ ਬਾਅਦ, ਸਕੂਲ ਪ੍ਰਬੰਧਨ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ । ਪੁਲਸ ਟੀਮਾਂ ਮੌਕੇ `ਤੇ ਪਹੁੰਚੀਆਂ, ਪੂਰੇ ਕੈਂਪਸ ਨੂੰ ਖਾਲੀ ਕਰਵਾ ਲਿਆ, ਅਤੇ ਜਾਂਚ ਸ਼ੁਰੂ ਕਰ ਦਿੱਤੀ । ਬੰਬ ਸਕੁਐਡ ਅਤੇ ਡੌਗ ਸਕੁਐਡ ਨੇ ਸਕੂਲ ਦੇ ਹਰ ਹਿੱਸੇ ਦੀ ਤਲਾਸ਼ੀ ਲਈ। ਕਈ ਘੰਟਿਆਂ ਦੀ ਜਾਂਚ ਤੋਂ ਬਾਅਦ, ਪੁਲਸ ਨੂੰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਚੰਡੀਗੜ੍ਹ ਵਿੱਚ ਅਜਿਹੀ ਧਮਕੀ ਮਿਲੀ। ਸ਼ਹਿਰ ਦੇ ਕਈ ਸਕੂਲਾਂ ਨੂੰ ਪਹਿਲਾਂ ਵੀ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਹਾਲਾਂਕਿ, ਹਰ ਵਾਰ, ਪੁਲਿਸ ਜਾਂਚ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ ।
