

ਅੱਗ ਲੱਗਣ ਕਾਰਨ ਕਰਿਆਨੇ ਦੀ ਦੁਕਾਨ ਸਮੇਤ ਦੋ ਵਾਹਨ ਸੜੇ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਦਵਾਰਕਾ ਦੇ ਸੈਕਟਰ 16 ਖੇਤਰ ਵਿੱਚ ਮੰਗਲਵਾਰ ਤੜਕੇ ਇੱਕ ਘਰ ਵਿਚ ਲੱਗੀ ਅੱਗ ਕਾਰਨ ਦੋ ਵਾਹਨ, ਇੱਕ ਕਰਿਆਨੇ ਦੀ ਦੁਕਾਨ ਅਤੇ ਘਰੇਲੂ ਸਮਾਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ । ਉਕਤ ਅੱਗ ਲੱਗਣ ਦੀ ਘਟਨਾ ਸਬੰਧੀ ਦਿੱਲੀ ਫਾਇਰ ਸਰਵਿਸਿਜ਼ ਦੇ ਇੱਕ ਅਧਿਕਾਰੀ ਨੇ ਦੱਸਿਆ ਕਿਸੇ ਦੇ ਜ਼ਖਮੀ ਹੋਣ ਦੀ ਤੁਰੰਤ ਕੋਈ ਰਿਪੋਰਟ ਨਹੀਂ ਸੀ । ਅਧਿਕਾਰੀ ਨੇ ਦੱਸਿਆ ਕਿ ਸਵੇਰੇ 3:21 ’ਤੇ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਆਜ਼ਾਦ ਨਗਰ ਇਲਾਕੇ ’ਚ ਅੱਠ ਅੱਗ ਬੁਝਾਊ ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਜਾਂਚ ਚੱਲ ਕੀਤੀ ਜਾ ਰਹੀ ਹੈ । ਦੱਸਣਯੋਗ ਹੈ ਕਿ ਦਿੱਲੀ ਦੇ ਭੀੜ ਭੜੱਕੇ ਵਾਲੇ ਖੇਤਰਾਂ ਵਿਚ ਜਿਥੇ ਆਉਣਾ ਜਾਣਾ ਉਹ ਵੀ ਵਾਹਨ ਸਣੇ ਕਾਫੀ ਮੁਸ਼ਕਲ ਰਹਿੰਦਾ ਹੈ ਵਿਖੇ ਅੱਗ ਲੱਗਣ ਵਰਗੀਆਂ ਘਟਨਾਵਾਂ ਤੇ ਕਾਬੂ ਪਾਉਣ ਲਈ ਫਾਇਰ ਵਿਭਾਗ ਵਲੋਂ ਅਕਸਰ ਹੀ ਆਪਣੀਆਂ ਸੇਵਾਵਾਂ ਦੇ ਕੇ ਜਾਂਬਾਂਜੀ ਦਿਖਾਉ਼ਂਦਿਆਂ ਕਾਰਵਾਈ ਨੂੰ ਅੰਜਾਮ ਦਿੱਤਾ ਜਾਂਦਾ ਹੈ ਤੇ ਜਾਨੀ ਤੇ ਨਾਲ ਨਾਲ ਮਾਲੀ ਨੁਕਸਾਨ ਹੋਣ ਤੋਂ ਵੀ ਬਚਾਅ ਕੀਤਾ ਜਾਂਦਾ ਹੈ ।