post

Admin

(Chief Editor)

Punjab

ਬਸ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਦੋ ਨੌਜਵਾਨਾਂ ਦੀ ਹੋਈ ਮੌਤ

post-img

ਬਸ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਦੋ ਨੌਜਵਾਨਾਂ ਦੀ ਹੋਈ ਮੌਤ

ਮੋਗਾ, 19 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਵਿਖੇ ਬਸ ਦੀ ਬ੍ਰੇਕ ਫੇਲ ਹੋਣ ਕਾਰਨ ਮੋਟਰਸਾਈਕਲ ਵਿਚ ਟੱਕਰ ਮਾਰਨ ਕਾਰਨ ਦੋ ਨੌਜਵਾਨਾਂ ਦੀ ਮੌਤ (Death) ਹੋ ਗਈ ਹੈ ।

ਕੌਣ ਹਨ ਦੋਵੇਂ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਿਲਾ ਮੋਗਾ ਦੇ ਰਹਿਣ ਵਾਲੇ ਜਿਨ੍ਹਾਂ ਦੋ ਨੌਜਵਾਨਾਂ ਦੀ ਹਿਮਾਚਲ ਪ੍ਰਦੇਸ਼ ਵਿਚ ਬਸ ਦੀਆਂ ਬ੍ਰੇਕਾਂ ਫੇਲ (Brake failure) ਹੋਣ ਕਾਰਨ ਮੋਟਰਸਾਈਕਲ ਵਿਚ ਵੱਜੀ ਟੱਕਰ ਦੇ ਕਾਰਨ ਵਾਪਰੇ ਸੜਕ ਹਾਦਸੇ (Road accidents) ਵਿਚ ਜੋ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨ ਮੌਤ ਦੇ ਘਾਟ ਉਤਰ ਗਏ ਹਨ ਦੀ ਪਛਾਣ 20 ਸਾਲਾ ਦੀਪਕ ਵਰਮਾ ਅਤੇ 19 ਸਾਲਾ ਰਣਜੋਤ ਸਿੰਘ ਦੇ ਤੌਰ 'ਤੇ ਹੋਈ ਹੈ ।  ਦੋਵੇਂ ਜਣੇ ਮਾਤਾ ਚਿੰਤਪੂਰਨੀ ਦੇ ਮੰਦਰ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ ।

ਪੁਲਸ ਨੇ ਮਾਮਲਾ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਜਾਂਚ

ਪਰਿਵਾਰਕ ਮੈਂਬਰਾਂ ਅਨੁਸਾਰ ਰਣਜੋਤ ਸਿੰਘ ਨੇ 12ਵੀਂ ਜਮਾਤ ਪਾਸ ਕਰਨ ਤੋਂ ਬਾਅਦ ਜਿਥੇ ਏਅਰ ਕੰਡੀਸ਼ਨਰ ਰਿਪੇਅਰਿੰਗ ਦਾ ਕੰਮ ਸ਼ੁਰੂ ਕੀਤਾ ਸੀ, ਉੱਥੇ ਹੀ ਦੀਪਕ ਵਰਮਾ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਪਿਛਲੇ ਕੁਝ ਮਹੀਨਿਆਂ ਤੋਂ ਏ. ਸੀ. ਰਿਪੇਅਰਿੰਗ ਸਿੱਖ ਰਿਹਾ ਸੀ । ਪਰਿਵਾਰ ਦੀ ਆਰਥਿਕ ਜਿ਼ੰਮੇਵਾਰੀ ਵੀ ਉਸੇ `ਤੇ ਸੀ । ਦੋਵਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਲੈਣ ਲਈ ਉਨ੍ਹਾਂ ਦੇ ਪਰਿਵਾਰ ਵਾਲੇ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋ ਗਏ ਹਨ । ਹਿਮਾਚਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Related Post

Instagram