ਫਲਾਈਓਵਰ ਉਪਰ ਵਾਪਰੇ ਸੜਕ ਹਾਦਸੇ ਵਿਚ ਹੋਈ ਦੋ ਨੌਜਵਾਨਾਂਦੀ ਮੌਤ
ਰੂਪਨਗਰ, 13 ਜੂਨ 2026 : ਪੰਜਾਬ ਦੇ ਸ਼ਹਿਰ ਰੂਪਨਗਰ (Rupnagar) ਵਿਖੇ ਬੀਤੀ ਰਾਤ ਪਿੰਡ ਅਹਿਮਦਪੁਰ ਨੇੜੇ ਬਣੇ ਫਲਾਈਓਵਰ ਉਪਰ ਵਾਪਰੇ ਸੜਕ ਹਾਦਸੇ (Road accidents) ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ।
ਕਿਵੇਂ ਵਾਪਰਿਆ ਸੜਕ ਹਾਦਸਾ
ਬੀਤੀ ਰਾਤ ਨੈਸ਼ਨਲ ਹਾਈਵੇਅ-21 (205) ’ਤੇ ਪਿੰਡ ਅਹਿਮਦਪੁਰ ਨੇੜੇ ਫ਼ਲਾਈਓਵਰ ਉਪਰ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਪਿੰਡ ਘਨੌਲਾ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੁਲੇਟ ਮੋਟਰਸਾਈਕਲ ’ਤੇ ਸਵਾਰ (Motorcyclist) ਦੋਵੇਂ ਨੌਜਵਾਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਕੇ ਅਪਣੇ ਪਿੰਡ ਵਾਪਸ ਪਰਤ ਰਹੇ ਸਨ ਕਿ ਜਦੋਂ ਉਹ ਅਹਿਮਦਪੁਰ ਨੇੜੇ ਫਲਾਈਓਵਰ ’ਤੇ ਪਹੁੰਚੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਸੜਕ ’ਤੇ ਖੜੇ ਟਰੱਕ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਇਆ । ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ (Injured) ਹੋ ਗਏ । ਉਨ੍ਹਾਂ ਨੂੰ ਤੁਰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ ।
ਕੌਣ ਹਨ ਦੋਵੇਂ ਨੌਜਵਾਨ
ਸੜਕ ਹਾਦਸੇ ਵਿਚ ਮੌਤ ਦੇ ਘਾਟ ਉਤਰਨ ਵਾਲੇ ਮ੍ਰਿਤਕਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮਨੀ ਮਹਾਦੇਵ ਪੁੱਤਰ ਹਰਪਾਲ ਸਿੰਘ ਤੇ ਹਰਕਿਰਤ ਸਿੰਘ ਉਰਫ ਹੈਰੀ ਪੁੱਤਰ ਪਰਮਿੰਦਰ ਸਿੰਘ ਵਾਸੀ ਘਨੌਲਾ ਵਜੋਂ ਹੋਈ ਹੈ । ਇਸ ਦੁਖਦਾਈ ਘਟਨਾ ਨਾਲ ਪਿੰਡ ਘਨੌਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਗਹਿਰਾ ਸੋਗ ਪਾਇਆ ਜਾ ਰਿਹਾ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
