post

Jasbeer Singh

(Chief Editor)

Patiala News

ਕਾਰ ਦੇ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਉਣ ਕਰਕੇ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਹੋਈ ਮੌਤ

post-img

ਕਾਰ ਦੇ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਉਣ ਕਰਕੇ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਹੋਈ ਮੌਤ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਸਰਹਿੰਦ ਰੋਡ `ਤੇ ਇਕ ਕਾਰ ਦੇ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਉਣ ਕਰਕੇ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।ਇਸ ਹਾਦਸੇ `ਚ ਮ੍ਰਿਤਕਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ (23) ਪਿੰਡ ਢੈਂਠਲ ਅਤੇ ਹਰਪ੍ਰੀਤ ਸਿੰਘ (22) ਪਿੰਡ ਦਾਨੀਪੁਰ ਦੇ ਤੌਰ `ਤੇ ਹੋਈ ਹੈ ਤੇ ਇਹ ਦੋਵੇਂ ਨੌਜਵਾਨ ਸਮਾਣਾ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਹਨ। ਥਾਣਾ ਮੁੱਲੇਪੁਰ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨੌਜਵਾਨ ਕਾਰ `ਚ ਸਵਾਰ ਹੋ ਕੇ ਪਟਿਆਲਾ ਤੋਂ ਸਰਹਿੰਦ ਵੱਲ ਆ ਰਹੇ ਸਨ ਅਤੇ ਪਿੰਡ ਜਖਵਾਲੀ ਕੋਲ ਆ ਕੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਇੱਕ ਦਰਖਤ ਨਾਲ ਟਕਰਾ ਗਈ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਦੋਵਾਂ ਨੌਜਵਾਨਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ।

Related Post