post

Admin

(Chief Editor)

Punjab

ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਹੋਈ ਸੜਕ ਹਾਦਸੇ ਵਿਚ ਮੌਤ

post-img

ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਹੋਈ ਸੜਕ ਹਾਦਸੇ ਵਿਚ ਮੌਤ

ਖਰੜ, 29 ਜੁਲਾਈ 2026 : ਪੰਜਾਬ ਦੇ ਜਿਲਾ ਮੋਹਾਲੀ ਵਿਖੇ ਪੈਂਦੇ ਖਰੜ ਕੁਰਾਲੀ ਮੇਨ ਹਾਈਵੇ (Kharar Kurali Main Highway) 'ਤੇ ਇਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਹੈ ।

ਕੌਣ ਹਨ ਦੋਵੇਂ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਜੋ ਖਰੜ ਕੁਰਾਲੀ ਮੇਨ ਹਾਈਵੇ ਤੇਪਿੰਡ ਸਹੌੜਾ ਨੇੜੇ ਜੋ ਇਕ ਸੜਕ ਹਾਦਸੇ (Road accidents) ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਦੀ ਪਛਾਣ 24 ਸਾਲਾ ਅਮਿਤ ਕੁਮਾਰ ਵਾਸੀ ਕੁਰਾਲੀ ਤੇ ਉਮੇਸ਼ ਕੁਮਾਰ ਵਾਸੀ ਯਮੁਨਾਨਗਰ ਹਰਿਆਣਾ ਦੇ ਤੌਰ 'ਤੇ ਹੋਈ ਹੈ ।

ਕਿਵੇਂ ਵਾਪਰਿਆ ਸੜਕ ਹਾਦਸਾ

ਜਾਣਕਾਰੀ ਦਿੰਦਿਆਂ ਪੁਲਸ ਥਾਣਾ ਸਦਰ ਖਰੜ ਦੇ ਤਫਤੀਸ਼ੀ ਅਫਸਰ ਚਮਕੌਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਦੋ ਨੌਜਵਾਨ ਜੋ ਕਿ ਚੱਪੜਚਿੜੀ ਦੀ ਸਵਰਾਜ ਫੈਕਟਰੀ ਵਿਚ ਨੌਕਰੀ ਕਰਦੇ ਸਨ ਜੋਕਿ ਦੋਵੇਂ ਦੋਸਤ ਅਮਿਤ ਤੇ ਉਮੇਸ਼ ਅਪਣੇ ਮੋਟਰਸਾਈਕਲ ਤੇ ਕੁਰਾਲੀ ਵੱਲ ਜਾ ਰਹੇ ਸਨ ਕਿ ਪਿੱਛੋਂ ਆਏ ਇਕ ਤੇਜ਼ ਰਫ਼ਤਾਰ ਕੈਂਟਰ (High-speed canter) ਵਲੋਂ ਉਨ੍ਹਾਂ ਨੂੰ ਟੱਕਰ ਮਾਰ ਦਿਤੀ ਗਈ, ਜਿਸ ਕਾਰਨ ਉਹ ਦੋਵੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ । ਜਿਨ੍ਹਾਂ ਨੂੰ ਰਾਹਗੀਰਾਂ ਵਲੋਂ ਇਲਾਜ ਲਈ ਪ੍ਰਭ ਆਸਰਾ ਹਸਪਤਾਲ ਪਡਿਆਲਾ ਵਿਖੇ ਪਹੁੰਚਾਇਆ ਗਿਆ ਜਿੱਥੋਂ ਉਨ੍ਹਾਂ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਫ਼ੇਜ਼ ਛੇ ਮੋਹਾਲੀ ਵਿਖੇ ਰੈਫ਼ਰ ਕਰ ਦਿਤਾ ਗਿਆ। ਜਿੱਥੇ ਪਹੁੰਚਣ ’ਤੇ ਡਿਊਟੀ ਡਾਕਟਰਾਂ ਵਲੋਂ ਉਕਤ ਦੋਵੇਂ ਜ਼ਖਮੀ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।

ਅਣਪਛਾਤੇ ਕੈਂਟਰ ਚਾਲਕ ਵਿਰੁੱਧ ਕਰ ਲਿਆ ਗਿਆ ਹੈ ਕੇਸ ਦਰਜ

ਪੁਲਸ ਵਲੋਂ ਮ੍ਰਿਤਕ ਅਮਿਤ ਕੁਮਾਰ ਦੇ ਪਿਤਾ ਬਲਜੀਤ ਕੁਮਾਰ ਦੇ ਬਿਆਨਾਂ ਦੇ ਉੱਤੇ ਨਾ-ਮਾਲੂਮ ਚਾਲਕ ਤੇ ਕੈਂਟਰ ਦੇ ਵਿਰੁਧ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ (Case registered) ਕਰ ਲਾਸ਼ਾਂ ਦਾ ਅੱਜ ਸਿਵਲ ਹਸਪਤਾਲ ਖਰੜ ਵਿਖੇ ਪੋਸਟਮਾਰਟਮ (Postmortem) ਕਰਵਾ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿਤੀਆਂ ਗਈਆਂ ਹਨ ।

Related Post

Instagram