
ਯੂ. ਪੀ. ਸਰਕਾਰ ਦੇ ਨੋਟਿਸ ਖ਼ਿਲਾਫ਼ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
- by Jasbeer Singh
- October 23, 2024

ਯੂ. ਪੀ. ਸਰਕਾਰ ਦੇ ਨੋਟਿਸ ਖ਼ਿਲਾਫ਼ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਜਾਰੀ ਕੀਤੇ ਗਏ ਮਕਾਨ ਢਾਹੁਣ ਸਬੰਧੀ ਨੋਟਿਸ ਖ਼ਿਲਾਫ਼ ਬਹਿਰਾਈਚ ਫਿਰਕੂ ਹਿੰਸਾ ਮਾਮਲੇ ਦੇ ਤਿੰਨ ਮੁਲਜ਼ਮਾਂ ਦੀ ਪਟੀਸ਼ਨ ’ਤੇ ਭਲਕੇ 23 ਅਕਤੂਬਰ ਨੂੰ ਸੁਣਵਾਈ ਕਰੇਗੀ। ਅਦਾਲਤ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਭਲਕ ਤੱਕ ਕੋਈ ਕਾਰਵਾਈ ਨਾ ਕਰਨ ਲਈ ਹੁਕਮ ਵੀ ਦਿੱਤੇ। ਪਟੀਸ਼ਨਰਾਂ ਵੱਲੋਂ ਪੇਸ਼ ਹੋਏ ਵਕੀਲ ਸੀਯੂ ਸਿੰਘ ਨੇ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਸਾਹਮਣੇ ਮਾਮਲੇ ਦਾ ਜ਼ਿਕਰ ਕਰਦਿਆਂ ਤੁਰੰਤ ਸੁਣਵਾਈ ਕੀਤੇ ਜਾਣ ਦੀ ਮੰਗ ਕੀਤੀ। ਸਿੰਘ ਨੇ ਬੈਂਚ ਨੂੰ ਕਿਹਾ, ‘ਇਹ ਉਨ੍ਹਾਂ ਤਿੰਨ ਵਿਅਕਤੀਆਂ ਦੀ ਪਟੀਸ਼ਨ ਹੈ, ਜਿਨ੍ਹਾਂ ਨੂੰ ਮਕਾਨ ਢਾਹੇ ਜਾਣ ਸਬੰਧੀ ਨੋਟਿਸ ਪ੍ਰਾਪਤ ਹੋਏ ਹਨ। ਸਰਕਾਰ ਨੇ ਨੋਟਿਸ ਦਾ ਜਵਾਬ ਦੇਣ ਲਈ ਸਿਰਫ਼ ਤਿੰਨ ਦਿਨ ਦਾ ਸਮਾਂ ਦਿੱਤਾ ਹੈ।’ ਇਸ ਮਗਰੋਂ ਸਰਕਾਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਕਿ ਉਹ 23 ਅਕਤੂਬਰ ਤੱਕ ਨੋਟਿਸਾਂ ’ਤੇ ਕੋਈ ਕਾਰਵਾਈ ਨਹੀਂ ਕਰੇਗੀ ।