

ਯੂ. ਐਸ. ਏ. ਨੇ ਈਰਾਨੀਆਂ ਨੂੰ ਦਿੱਤਾ ਦੇਸ਼ ਨਿਕਾਲਾ ਅਮਰੀਕਾ, 1 ਅਕਤੂਬਰ 2025 : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਦੇਸ਼ ਮੰਨੇ ਜਾਂਦੇ ਅਮਰੀਕਾ ਨੇ ਹਾਲ ਹੀ ਦੇ ਵਿਚ 100 ਦੇ ਕਰੀਬ ਈਰਾਨੀਆਂ ਨੂੰ ਅਮਰੀਕਾ ਅਤੇ ਈਰਾਨ ਵਿਚਕਾਰ ਚੱਲ ਰਹੀ ਲੰਮੀ ਗੱਲਬਾਤ ਤੋਂ ਬਾਅਦ ਫ਼ੈਸਲਾ ਲੈਂਦਿਆਂ ਦੇਸ਼ ਨਿਕਾਲਾ ਦਿੱਤਾ ਹੈ। ਇਹ ਜਾਣਕਾਰੀ ਨਿਊਯਾਰਕ ਟਾਈਮਜ਼ ਦੇ ਅਨੁਸਾਰ ਪ੍ਰਾਪਤ ਹੋਈ ਹੈ। ਦੱਸਣਯੋਗ ਹੈ ਕਿ ਅਮਰੀਕਾ ਵਿਚੋਂ ਬਾਹਰ ਕੀਤੇ ਗਏ ਈਰਾਨੀਆਂ ਨੂੰ ਸੋਮਵਾਰ ਨੂੰ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਅਮਰੀਕਾ ਦੇ ਲੁਈਸਿਆਨਾ ਤੋਂ ਦੇਸ਼ ਨਿਕਾਲਾ ਦਿੱਤਾ ਗਿਆ ਸੀ। ਇਹ ਜਹਾਜ਼ ਮੰਗਲਵਾਰ ਨੂੰ ਕਤਰ ਰਾਹੀਂ ਈਰਾਨ ਪਹੁੰਚਿਆ। ਗੈਰ-ਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰਦੇ ਫੜੇ ਗਏ ਸਨ ਕਈ ਈਰਾਨੀ ਹਾਲ ਘੀ ਘੜੀ ਦੇ ਸਮੇਂ ਦੌਰਾਨ ਵਿੱਚ ਬਹੁਤ ਸਾਰੇ ਈਰਾਨੀ ਅਮਰੀਕਾ-ਮੈਕਸੀਕੋ ਸਰਹੱਦ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਰ ਕਰਦੇ ਫੜੇ ਗਏ ਹਨ ।ਇਨ੍ਹਾਂ ਲੋਕਾਂ ਨੇ ਰਾਜਨੀਤਿਕ ਅਤੇ ਧਾਰਮਿਕ ਅਤਿਆਚਾਰ ਦਾ ਹਵਾਲਾ ਦਿੰਦੇ ਹੋਏ ਅਮਰੀਕਾ ਵਿੱਚ ਸ਼ਰਨ ਮੰਗੀ ਹੈ। ਜਿਆਦਾਤਰ ਮਾਮਲਿਆਂ ਵਿੱਚ ਉਨ੍ਹਾਂ ਦੇ ਸ਼ਰਨ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ ਗਿਆ ਸੀ।