
ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੂੰ ਸਰਪੰਚ ਬਣਨ ਲਈ ਸਰਬਸੰਮਤੀ ਨਾਲ ਸਹਿਮਤੀ
- by Jasbeer Singh
- September 20, 2024

ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੂੰ ਸਰਪੰਚ ਬਣਨ ਲਈ ਸਰਬਸੰਮਤੀ ਨਾਲ ਸਹਿਮਤੀ ਬਾਬਾ ਬਕਾਲਾ : ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਬਣੇ ਭਾਈ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੈੜਾ ਵਿਖੇ ਉਨ੍ਹਾਂ ਦੇ ਸਮਰਥਕਾਂ ਤੇ ਪਿੰਡ ਵਾਸੀਆਂ ਦੀ ਜ਼ਰੂਰੀ ਇਕੱਤਰਤਾ ਹੋਈ, ਜਿਸ ਵਿਚ ਆਉਣ ਵਾਲੀਆਂ ਪੰਚਾਇਤੀ ਚੋਣਾਂ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੂੰ ਸਰਬ ਸੰਮਤੀ ਨਾਲ ਸਰਪੰਚ ਬਣਾਉਣ ਲਈ ਸਹਿਮਤੀ ਦਿੱਤੀ ਗਈ । ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸੁਖਚੈਨ ਸਿੰਘ ਬਹੁਤ ਹੀ ਇਮਾਨਦਾਰ ਤੇ ਪੜ੍ਹੇ ਲਿਖੇ ਇਨਸਾਨ ਹਨ ਅਤੇ ਉਹ ਪਿੰਡ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ, ਜਿਸ ’ਤੇ ਸੁਖਚੈਨ ਸਿੰਘ ਨੇ ਹਾਜਰੀਨ ਦੀ ਬੇਨਤੀ ਨੂੰ ਪ੍ਰਵਾਨ ਕੀਤਾ। ਇਸ ਮੌਕੇ ਸਰਪੰਚ ਮਹਿੰਦਰ ਸਿੰਘ, ਸ਼ੇਰਜਸਜੀਤ ਸਿੰਘ, ਕੁਲਵੰਤ ਸਿੰਘ ਢਿੱਲੋਂ, ਬੂਟਾ ਸਿੰਘ ਤੇ ਤਰਸੇਮ ਸਿੰਘ (ਦੋਵੇਂ ਨੰਬਰਦਾਰ), ਮਾ.ਸਰਵਨ ਸਿੰਘ, ਅਜੀਤ ਸਿੰਘ, ਕਸ਼ਮੀਰ ਸਿੰਘ ਖੂਹ ਵਾਲੇ, ਕੈਪਟਨ ਭਗਵੰਤ ਸਿੰਘ, ਗਿਆਨ ਸਿੰਘ ਢਿੱਲੋਂ, ਬਿੱਲਾ ਖੈੜਾ, ਤਰਲੋਕ ਸਿੰਘ ਫੌਜੀ, ਰਘਬੀਰ ਸਿੰਘ ਫੌਜੀ, ਬਖਸ਼ੀਸ਼ ਸਿੰਘ, ਬਾਬਾ ਜਸਵੰਤ ਸਿੰਘ, ਬਲਰਾਜ ਸਿੰਘ ਫੌਜੀ, ਹਰਜਿੰਦਰ ਸਿੰਘ ਆਰੇ ਵਾਲਾ, ਰਾਣਾ ਸੰਧੂ, ਪ੍ਰਗਟ ਸੰਧੂ, ਮੇਜਰ ਖੈੜਾ, ਹਰਮਨਜੀਤ ਸਿੰਘ ਫੌਜੀ, ਬੱਬਾ ਮਿਸਤਰੀ, ਸਕੱਤਰ ਸਿੰਘ ਮਿਸਤਰੀ, ਸੁਖਦੇਵ ਸਿੰਘ ਸੰਧੂ, ਪਰਮਜੀਤ ਸਿੰਘ, ਬਿੱਟਾ, ਯੋਧਬੀਰ ਸਿੰਘ, ਸਰਮੁੱਖ ਸਿੰਘ ਵਾਸੀਆਨ ਖੈੜਾ ਆਦਿ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.