ਜਾਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ‘ਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ
- by Jasbeer Singh
- November 22, 2024
ਜਾਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ‘ਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ ਸੰਗਰੂਰ, 22 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਜਾਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ‘ਚ ਅਧਿਕਾਰੀਆਂ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਗਈ । ਇਸ ਮੌਕੇ ਜਾਇੰਟ ਡਾਇਰੈਕਟਰ ਅਰੁਣ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਨੂੰ ਵੱਖ-ਵੱਖ ਫਸਲਾਂ ਦੀ ਕਾਸ਼ਤ ਲਈ ਲੋੜੀਦੀਆਂ ਖਾਦਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਚੈਕਿੰਗ ਲਗਾਤਾਰ ਜਾਰੀ ਹੈ । ਉਨ੍ਹਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਕਿਹਾ ਗਿਆ ਹੈ ਕਿ ਡੀ. ਏ. ਪੀ. ਖਾਦ ਦੀ ਗੈਰ-ਕਾਨੂੰਨੀ ਜ਼ਖੀਰਾਬਾਜੀ ਨਾ ਕੀਤੀ ਜਾਵੇ ਅਤੇ ਜੇਕਰ ਕੋਈ ਵਿਕਰੇਤਾ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਐਫ. ਸੀ. ਓ. ਐਕਟ 1985 ਅਤੇ ਜਰੂਰੀ ਵਸਤੂ ਐਕਟ 1955 ਤਹਿਤ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਾਹਲ ਨੇ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਡੀ. ਏ. ਪੀ. ਖਾਦ ਦੇ ਬਦਲ ਵਾਲੀਆਂ ਖਾਦਾਂ ਸਮੇਤ ਬਿੱਲ ਕਿਸਾਨਾਂ ਨੂੰ ਦਿੱਤੀਆਂ ਜਾਣ । ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਡੀਏਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਵੀ ਕਣਕ ਅਤੇ ਹੋਰਨਾਂ ਫਸਲਾਂ ਦੀ ਬਿਜਾਈ ਕਰ ਸਕਦੇ ਹਨ ।
Related Post
Popular News
Hot Categories
Subscribe To Our Newsletter
No spam, notifications only about new products, updates.