ਤਾਏ ਨੇ ਭਤੀਜੇ ਦਾ ਕੀਤਾ ਕਤਲ ਮੋਗਾ, 6 ਦਸੰਬਰ 2025 : ਪੰਜਾਬ ਦੇ ਸ਼ਹਿਰ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿੱਚ ਜ਼ਮੀਨੀ ਵਿਵਾਦ ਨੇ ਸ਼ਨੀਵਾਰ ਸਵੇਰੇ ਉਸ ਸਮੇਂ ਭਿਆਨਕ ਰੂਪ ਧਾਰਨ ਕਰ ਲਿਆ ਜਦੋਂ ਖੇਤਾਂ ਵਿੱਚ ਝਗੜੇ ਦੌਰਾਨ ਚਾਚੇ ਨੇ ਆਪਣੇ ਭਤੀਜੇ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਚਾਚਾ ਤੇ ਭਤੀਜੇ ਵਿਚ ਚੱਲ ਰਿਹਾ ਸੀ ਜ਼ਮੀਨੀ ਵਿਵਾਦ ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਕੇ ਦੇ ਵਸਨੀਕ ਨਵਦੀਪ ਸਿੰਘ ਦਾ ਆਪਣੇ ਹੀ ਤਾਏ ਬਹਾਦਰ ਸਿੰਘ ਨਾਲ ਲੰਬੇ ਸਮੇਂ ਤੋਂ ਚੱਲ ਰਿਹਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ ਤੇ ਅੱਜ ਸ਼ਨੀਵਾਰ ਸਵੇਰੇ ਜਦੋਂ ਦੋਵੇਂ ਖੇਤਾਂ ਵਿੱਚ ਪਹੁੰਚੇ ਤਾਂ ਝਗੜਾ ਇੰਨਾਂ ਵਧ ਗਿਆ ਕਿ ਅਖੀਰਕਾਰ ਗੋਲੀ ਚੱਲ ਗਈ ਤੇ ਤਾਏ ਦੇ ਹੱਥੋਂ ਭਤੀਜਾ ਮਾਰਿਆ ਗਿਆ। ਘਟਨਾ ਨੂੰ ਅੰਜਾਮ ਦੇ ਬਹਾਦਰ ਸਿੰਘ ਆ ਗਿਆ ਸੀ ਘਰ ਖੇਤਾਂ ਵਿਚ ਗੁੱਸੇ ਵਿੱਚ ਆ ਕੇ ਇਕ ਦੂਸਰੇ ਨਾਲ ਝਗੜੇ ਤਾਏ ਬਹਾਦਰ ਸਿੰਘ ਨੇ ਆਪਣੀ ਰਿਵਾਲਵਰ ਨਾਲ ਆਪਣੇ ਭਤੀਜੇ ਨਵਦੀਪ ਸਿੰਘ `ਤੇ ਦੋ ਗੋਲੀਆਂ ਚਲਾਈਆਂ ਅਤੇ ਆਪਣੀ ਕਾਰ ਨਾਲ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਘਰ ਵਾਪਸ ਆ ਗਿਆ। ਗੋਲੀ ਲੱਗਣ ਕਾਰਨ ਨਵਦੀਪ ਸਿੰਘ ਦੀ ਮੌਕੇ `ਤੇ ਹੀ ਮੌਤ ਹੋ ਗਈ । ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਘਰ ਆਏ ਬਹਾਦਰ ਸਿੰਘ ਨੂੰ ਪਿੰਡ ਵਾਸੀਆਂ ਨੇ ਫੜ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ । ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਨੇ ਪਹੰੁਚ ਕੀਤੀ ਕਾਰਵਾਈ ਸ਼ੁਰੂ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐਸ. ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਸਮੇਤ ਪੁਲਸ ਟੀਮ ਮੌਕੇ `ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ।
